ਪੰਜਾਬ ਸਰਕਾਰ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਵਾਰ ਫਿਰ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇੱਕ ਵਾਰ ਫਿਰ ਨਵਜੋਤ ਸਿੱਧੂ ਨੇ ਸਸਤੀ ਬਿਜਲੀ ਤੇ ਪੈਟਰੋਲ-ਡੀਜ਼ਲ ਨੂੰ ਲੈ ਕੇ ਚੰਨੀ ਸਰਕਾਰ ਨੂੰ ਘੇਰਿਆ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਪੈਟਰੋਲ-ਡੀਜ਼ਲ ਸਸਤਾ ਹੋਇਆ ਜੋ ਕਿ ਚੰਗੀ ਗੱਲ ਹੈ ਪਰ ਕੀ ਇਹ ਫੈਸਲਾ ਪੰਜ ਸਾਲ ਲਈ ਲਾਗੂ ਰਹੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਕੋਲ ਸਭ ਤੋਂ ਪਹਿਲਾਂ ਪੈਸੇ ਕਮਾਉਣ ਦਾ ਸਾਧਨ ਹੋਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਉਹ ਸਿਆਸਤ ਵਿੱਚ ਕਿਸੇ ਕੁਰਸੀ ਦੇ ਲਾਲਚੀ ਨਹੀਂ ਹਨ। ਸਗੋਂ ਲੋਕਾਂ ਦੇ ਵਿਸ਼ਵਾਸ ਖਾਤਿਰ ਹਨ । ਉਨ੍ਹਾਂ ਕਿਹਾ ਕਿ ਉਹ ਤਾਂ ਪੌਣੇ ਪੰਜ ਸਾਲਾਂ ਤੋਂ ਅਪਣੀ ਜਗ੍ਹਾ ‘ਤੇ ਹੀ ਖੜ੍ਹੇ ਹਨ ਪਰ ਜੋ ਬਦਲ ਗਏ ਹਨ ਉਹ ਆਪਣੇ ਸਟੈਂਡ ਸਪੱਸ਼ਟ ਕਰਨ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੇਰਾ ਮੁੱਖ ਮੁੱਦਾ ਪੰਜਾਬ ਦੇ ਮਸਲੇ ਹੱਲ ਕਰਨਾ ਹੈ। ਉਨ੍ਹਾਂ ਕਿਹਾ ਜੇਕਰ ਪੰਜਾਬ ਦਾ ਖਜ਼ਾਨਾ ਭਰਨਾ ਹੈ ਤਾਂ ਇਸ ਦੇ ਲਈ ਇੱਕ ਰੋਡ ਮੈਪ ਤਿਆਰ ਕੀਤਾ ਜਾਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਜਿੰਨੀ ਪਾਵਰ ਮੇਰੇ ਕੋਲ ਹੈ ਮੈਂ ਉਸ ਦੀ ਵਰਤੋਂ ਕਰ ਰਿਹਾ ਹਾਂ।
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ 10 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਹੈ। ਜਿਸ ਨੂੰ ਲੈ ਕੇ ਨਵਜੋਤ ਸਿੱਧੂ ਵੱਲੋਂ ਆਪਣੀ ਹੀ ਪਾਰਟੀ ਹੀ ਘੇਰਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਪੰਜਾਬ ਸਰਕਾਰ ਵੱਲੋਂ ਬਿਜਲੀ ਸਸਤੀ ਕਰਨ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ਦਾ ਘਿਰਾਓ ਕਰ ਚੁੱਕੇ ਹਨ।
Comment here