Site icon SMZ NEWS

CM ਚੰਨੀ ਵੱਲੋਂ ਰਿਟਾਇਰਮੈਂਟ ਪਿੱਛੋਂ ਮੁੜ ਨੌਕਰੀ ‘ਤੇ ਲੱਗੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਬਰਖਾਸਤ ਕਰਨ ਦੇ ਹੁਕਮ

ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ ਹੀ ਪੰਜਾਬ ਸਰਕਾਰ ਨਿੱਤ ਵੱਡੇ ਫੈਸਲੇ ਲੈ ਰਹੀ ਹੈ। ਅੱਜ ਇੱਕ ਵੱਡਾ ਫੈਸਲਾ ਲੈਂਦਿਆਂ ਸਰਕਾਰ ਨੇ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਦੀ ਮੁੜ-ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਆਧਾਰ ‘ਤੇ) ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਸਬੰਧੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

punjab govt orders dismissal of employees
punjab govt orders dismissal of employees

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ ‘ਚ ਲਿਖਿਆ ਗਿਆ ਹੈ ਕਿ, “ਸੇਵਾ-ਨਵਿਰਤੀ ਤੋਂ ਬਾਅਦ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੁੜ-ਨਿਯੁਕਤੀ ਕੀਤੀ ਗਈ ਹੈ, ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ‘ਤੇ ਕੀਤੀ ਗਈ ਹੋਵੇ ਭਾਵੇਂ ਵਿਭਾਗਾਂ ਵੱਲੋਂ ਆਪਣੇ ਪੱਧਰ ‘ਤੇ ਉਨ੍ਹਾਂ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਦੀ ਮੁੜ-ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਆਧਾਰ ‘ਤੇ) ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ। ਕੇਵਲ ਮੁੜ-ਨਿਯੁਕਤ ਕੀਤੇ ਗਏ “ਲਾਅ ਅਫ਼ਸਰਾਂ ਨੂੰ ਇੰਨ੍ਹਾਂ ਹਦਾਇਤਾਂ ਵਿੱਚ ਛੋਟ ਹੋਵੇਗੀ।”

ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਸਰਕਾਰ ਨਿੱਤ ਵੱਡੇ ਫੈਸਲੇ ਲੈ ਰਹੀ ਹੈ। ਅੱਜ ਫਿਰ ਪੰਜਾਬ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਵੱਡੇ ਫੈਸਲੇ ਹੋਣ ਦੀ ਉਮੀਦ ਹੈ। ਇਹ ਮੀਟਿੰਗ ਤਿੰਨ ਵਜੇ ਹੋਏਗੀ ਤੇ ਉਸ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਨਗੇ।

Exit mobile version