Indian PoliticsNationNewsPunjab newsWorld

ਸੁਖਬੀਰ ਬਾਦਲ ਵੱਲੋਂ ਬੀਬੀ ਕੰਗ, ਬੀਬੀ ਲਾਡਰਾਂ ਅਤੇ ਸ. ਪਰਮਿੰਦਰ ਸਿੰਘ ਸੋਹਾਣਾ ਪਾਰਟੀ ਦੇ ਮੀਤ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦੇ ਹੋਏ ਮੋਹਾਲੀ ਸ਼ਹਿਰ ਨਾਲ ਸਬੰਧਤ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਸ਼ਹਿਰ ਨਾਲ ਸਬੰਧਤ ਜਿਹਨਾਂ ਤਿੰਨ ਸੀਨੀਅਰ ਆਗੂਆਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਵਿੱਚ ਇਸਤਰੀ ਅਕਾਲੀ ਦਲ ਦੀ ਮੋਹਾਲੀ ਜ਼ਿਲ੍ਹੇ ਦੀ ਸ਼ਹਿਰੀ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ, ਪੰਜਾਬ ਸਟੇਟ ਵੂਮੈਨ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐਸ.ਜੀ.ਪੀ.ਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਲੇਬਰਫੈਡ ਦੇ ਸਾਬਕਾ ਐਮ.ਡੀ ਅਤੇ ਸਾਬਕਾ ਕੌਂਸਲਰ ਸ. ਪਰਮਿੰਦਰ ਸਿੰਘ ਸੋਹਾਣਾ ਦੇ ਨਾਂ ਸ਼ਾਮਲ ਹਨ।

Comment here

Verified by MonsterInsights