ਪੰਜਾਬ ਭਾਜਪਾ ਵੱਲੋਂ ਸਵੇਰੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਮਗਰੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਂਘਾ ਖੋਲ੍ਹਣ ਦਾ ਭਰੋਸਾ ਵੀ ਦੇ ਦਿੱਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਭਾਜਪਾ ਆਗੂਆਂ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ।
ਭਾਜਪਾ ਆਗੂ ਆਰ. ਪੀ. ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਕੋਲੋਂ ਮੰਗ ਕੀਤੀ ਗਈ ਹੈ ਕਿ ਹੁਣ ਕੋਰੋਨਾ ਕੰਟਰੋਲ ਵਿਚ ਹੈ, ਇਸ ਲਈ ਲਾਂਘਾ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ। ਇਸ ‘ਤੇ ਅਮਿਤ ਸ਼ਾਹ ਵੱਲੋਂ 19 ਅਕਤੂਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਪੂਰਾ ਭਰੋਸਾ ਦਿੱਤਾ ਗਿਆ ਹੈ। ਲਾਂਘੇ ਰਾਹੀਂ ਸਿੱਖ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਹੁੰਦੇ ਹਨ ਤੇ ਭਾਜਪਾ ਇਸ ਲਈ ਸਰਗਰਮ ਹੋ ਗਈ ਹੈ ਤਾਂ ਜੋ ਅਗਲੀਆਂ ਚੋਣਾਂ ਵਿੱਚ ਇਸ ਦਾ ਸਿਹਰਾ ਉਸ ਨੂੰ ਮਿਲੇ ਸਕੇ।
Comment here