ਪੱਟੀ ਵਿਖੇ ਯੂਥ ਕਾਂਗਰਸ ਦੇ ਨੌਜਵਾਨਾਂ ਨੂੰ ਪੁਰਾਣੀ ਰੰਜਿਸ਼ ਕਾਰਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ। ਗੋਲੀ ਲੱਗਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਕੇ ‘ਤੇ ਮੌਤ ਹੋ ਗਈ ਤੇ ਇੱਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ ਹੋ ਗਿਆ।
ਮ੍ਰਿਤਕ ਵਿਅਕਤੀ ਦੀ ਪਛਾਣ ਜਗਦੀਪ ਸਿੰਘ ਉਰਫ ਮੰਨਾਂ ਅਤੇ ਅਨਮੋਲ ਪ੍ਰੀਤ ਸਿੰਘ ਵਾਸੀ ਬੁਰਜ ਰਾਇ ਕੇ ਵਜੋਂ ਹੋਈ ਹੈ ਅਤੇ ਜ਼ਖ਼ਮੀ ਵਿਅਕਤੀ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਪ੍ਰਿੰਗੜੀ ਵਜੋਂ ਹੋਈ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਥ ਕਾਂਗਰਸ ਦੇ ਪੱਟੀ ਤੋਂ ਆਗੂ ਹਰਮਨ ਸੇਖੋਂ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨ ਯੂਥ ਕਾਂਗਰਸ ਦੇ ਆਗੂ ਸਨ ਅਤੇ ਕਾਂਗਰਸ ਪਾਰਟੀ ਵਿੱਚ ਇਨ੍ਹਾਂ ਦੀ ਅਹਿਮ ਭੂਮਿਕਾ ਸੀ । ਸ਼ਾਮ ਪੰਜ ਵਜੇ ਦੇ ਨਜ਼ਦੀਕ ਆਪਣੀ ਗੱਡੀ ਤੇ ਘਰੋਂ ਕਿਤੇ ਬਾਹਰ ਕਿਸੇ ਕੰਮ ਨੂੰ ਜਾ ਰਹੇ ਸਨ ਤਾਂ ਰਸਤੇ ਵਿਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਮੌਕੇ ਤੇ ਫਿਰ ਜਗਦੀਪ ਸਿੰਘ ਉਰਫ ਮੰਨਾ ਅਤੇ ਅਨਮੋਲਪ੍ਰੀਤ ਸਿੰਘ ਵਾਸੀ ਬੁਰਜ ਰਾਏਕੇ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇਨ੍ਹਾਂ ਦੇ ਨਾਲ ਗੁਰਸੇਵਕ ਸਿੰਘ ਪਿੰਡ ਪੜਿੰਗੜੀ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਜ਼ੇਰੇ ਇਲਾਜ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।ਫਿਲਹਾਲ ਇਨ੍ਹਾਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਥਾਣਾ ਸਿਟੀ ਪੱਟੀ ਪੁਲਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ । ਉਧਰ ਮੌਕੇ ‘ਤੇ ਪਹੁੰਚੇ ਜ਼ਿਲ੍ਹਾ ਤਰਨਤਾਰਨ ਦੇ ਐੱਸ ਐੱਸ ਪੀ ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਇਹ ਵਾਰਦਾਤ ਨੌਜਵਾਨਾਂ ਦੀ ਆਪਸੀ ਦੁਸ਼ਮਣੀ ਨੂੰ ਲੈ ਕੇ ਹੋਇਆ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
Comment here