Site icon SMZ NEWS

ਪੰਜਾਬ ਦੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਗਹਿਲੋਤ ਸਰਕਾਰ ਤੋਂ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਗਹਿਲੋਤ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਹੈ। ਹਰੀਸ਼ ਚੌਧਰੀ ਨੇ ਕਿਹਾ ਕਿ ਉਹ ਇੱਕੋ ਸਮੇਂ ਦੋ ਜ਼ਿੰਮੇਵਾਰੀਆਂ ਨਹੀਂ ਨਿਭਾ ਸਕਦੇ। ਜਿਸ ਕਾਰਨ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।

ਦੱਸ ਦੇਈਏ ਕਿ ਹਰੀਸ਼ ਚੌਧਰੀ ਨੂੰ ਰਾਜਸਥਾਨ ਸਰਕਾਰ ਦਾ ਮਾਲ ਮੰਤਰੀ ਨਿਯੁਕਤ ਕੀਤਾ ਗਿਆ ਸੀ। ਹਰੀਸ਼ ਚੌਧਰੀ ਨੂੰ ਕੁਝ ਦਿਨ ਪਹਿਲਾਂ ਹੀ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ। ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਹੁਣ ਉਹ ਪੂਰੀ ਤਰ੍ਹਾਂ ਸੰਗਠਨ ਵਿਚ ਹੀ ਕੰਮ ਕਰਨਗੇ।

ਦੱਸਣਯੋਗ ਹੈ ਕਿ ਰਾਜਸਥਾਨ ਦੀ ਕਾਂਗਰਸ ਸਰਕਾਰ ‘ਚ ਤਿੰਨ ਅਸਤੀਫ਼ੇ ਦਿੱਤੇ ਗਏ ਹਨ। ਹਰੀਸ਼ ਚੌਧਰੀ ਦੇ ਨਾਲ ਰਘੂ ਸ਼ਰਮਾ, ਅਤੇ ਗੋਵਿੰਦ ਡੋਟਾਸਰਾ ਨੇ ਅਸ਼ੋਕ ਗਹਿਲੋਤ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜਸਥਾਨ ‘ਚ ਜਲਦ ਹੀ ਮੰਤਰੀ ਮੰਡਲ ਦਾ ਵਿਸਥਾਰ ਹੋਣ ਦੀ ਸੰਭਾਵਨਾ ਹੈ।

ਮੰਤਰੀਆਂ ਦਾ ਸਹੁੰ ਚੁੱਕ ਸਮਾਗਮ 21 ਜਾਂ 22 ਨਵੰਬਰ ਨੂੰ ਹੋ ਸਕਦਾ ਹੈ, ਜਿਸ ਤੋਂ ਪਹਿਲਾਂ ਇਹ ਅਸਤੀਫ਼ੇ ਹੋਏ ਹਨ। ਹਰੀਸ਼ ਚੌਧਰੀ ਰਾਜਸਥਾਨ ਦੇ ਮਾਲ ਮੰਤਰੀ, ਗੋਵਿੰਦ ਦੋਤਾਸਰਾ ਸਿੱਖਿਆ ਮੰਤਰੀ ਅਤੇ ਰਘੂ ਸ਼ਰਮਾ ਮੈਡੀਕਲ ਮੰਤਰੀ ਸਨ।

ਹਰੀਸ਼ ਚੌਧਰੀ, ਗੋਵਿੰਦ ਸਿੰਘ ਦੋਟਾਸਰਾ ਅਤੇ ਰਘੂ ਸ਼ਰਮਾ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਅਸਤੀਫਾ ਦੇਣ ਦਾ ਇਰਾਦਾ ਜ਼ਾਹਰ ਕੀਤਾ ਸੀ ਕਿਉਂਕਿ ਤਿੰਨੋਂ ਸੰਗਠਨ ਦੇ ਕੰਮ ਵਿਚ ਪੂਰੀ ਤਰ੍ਹਾਂ ਸ਼ਾਮਲ ਹੋਣਾ ਚਾਹੁੰਦੇ ਸਨ।

Exit mobile version