Farmer NewsFeaturedIndian PoliticsLudhiana NewsNationNewsPunjab newsWorld

ਸਿੱਧੂ ਨੇ ਖੇਤੀ ਕਾਨੂੰਨਾਂ ਤੋਂ ਵੀ ਵੱਡਾ ਦੱਸਿਆ ਇਹ ਮੁੱਦਾ, ਬੋਲੇ- ਇਸ ਨੂੰ ਪੂਰਾ ਕਰੇ ਕੇਂਦਰ ਸਰਕਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਸੰਬੋਧਨ ਕਰਨ ਦੌਰਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਸ ਵਿਚਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ‘ਕਾਲੇ’ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਦਿਸ਼ਾ ਵੱਲ ਕਦਮ ਹੈ।

ਹਾਲਾਂਕਿ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਐਮਐਸਪੀ ਦੇ ਮੁੱਦੇ ਨੂੰ ਖੇਤੀਬਾੜੀ ਕਾਨੂੰਨਾਂ ਤੋਂ ਵੀ ਵੱਡਾ ਦੱਸਿਆ ਹੈ। ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ – ਐਮਐਸਪੀ ਖੇਤੀਬਾੜੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ।ਜੇਕਰ ਕੇਂਦਰ ਸਰਕਾਰ ਸੱਚਮੁੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਸੀ2 ਫਾਰਮੂਲਾ ਅਪਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਵੀ ਮੰਨ ਲੈਣੀ ਚਾਹੀਦੀ ਹੈ।

Comment here

Verified by MonsterInsights