ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਇਸ ਨੂੰ ਕੇਂਦਰ ਦੀ ਹਾਰ ਦੱਸਿਆ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਸਭ ਤੋਂ ਲੰਬੇ, ਸ਼ਾਂਤਮਈ ਸੰਘਰਸ਼ ਦੀ ਜਿੱਤ ਹੈ। ਮੈਂ ਅੰਨਦਾਤਾ ਨੂੰ ਸਲਾਮ ਕਰਦਾ ਹਾਂ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਕਿਸਾਨਾਂ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇਗੀ। ਪੰਜਾਬ ਸਰਕਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਵੇਗੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜਦੋਂ ਤੱਕ ਇਸ ਕਾਨੂੰਨ ਨੂੰ ਪਾਰਲੀਮੈਂਟ ਵਿੱਚ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਐਮਐਸਪੀ ਕਾਨੂੰਨ ਰਾਹੀਂ ਦਿੱਤੀ ਜਾਣੀ ਚਾਹੀਦੀ ਹੈ। ਸਾਡਾ ਭਰੋਸਾ ਟੁੱਟ ਗਿਆ ਹੈ। ਜੇ ਸਭ ਕੁਝ ਲੁੱਟਣ ਤੋਂ ਬਾਅਦ ਹੋਸ਼ ਵਿਚ ਆਏ ਤਾਂ ਕੀ ਆਏ? ਸੀਐਮ ਚੰਨੀ ਨੇ ਕਿਹਾ ਕਿ ਪੀਐਮ ਮੋਦੀ ਨੂੰ ਇਹ ਗੱਲ ਪਹਿਲਾਂ ਸਮਝ ਲੈਣੀ ਚਾਹੀਦੀ ਸੀ ਪਰ ਖੇਤੀ ਕਾਨੂੰਨ ਅਜੇ ਵੀ ਲਟਕ ਰਹੇ ਹਨ। ਯੂਪੀ ‘ਚ ਹਾਰ ਨੂੰ ਦੇਖਦੇ ਹੋਏ ਸੈਂਕੜੇ ਕਿਸਾਨਾਂ ਦੀ ਮੌਤ ਤੋਂ ਬਾਅਦ ਟੋਲ ਪਲਾਜ਼ਾ ਬੰਦ ਕਰਨ ਤੋਂ ਬਾਅਦ ਹੁਣ ਕਿਹਾ ਕਿ ਕਾਨੂੰਨ ਵਾਪਸ ਲੈਂਦੇ ਹਾਂ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਤੇ ਕੈਪਟਨ ਅਮਰਿੰਦਰ ਸਿੰਘ ਇੱਕੋ ਥਾਲੀ ਦੇ ਚੱਟੇ-ਵੱਟੇ ਹਨ। ਪਹਿਲਾਂ ਵੀ ਇਕੱਠੇ ਸਨ ਤੇ ਹੁਣ ਵੀ ਇਕੱਠੇ ਹਨ। ਪੰਜਾਬ ਨੂੰ ਲੁੱਟਣ ਲਈ ਇਹ ਇਕੱਠੇ ਹੋ ਜਾਂਦੇ ਹਨ।
Comment here