Site icon SMZ NEWS

ਸਿੱਧੂ ਦੇ ‘ਵੱਡੇ ਭਰਾ’ ਵਾਲੇ ਬਿਆਨ ‘ਤੇ ਭੜਕੇ ਗੌਤਮ ਗੰਭੀਰ, ਬੋਲੇ-ਆਪਣੇ ਧੀ-ਪੁੱਤ ਨੂੰ ਬਾਰਡਰ ‘ਤੇ ਭੇਜੋ ਫੇਰ…

ਇਮਰਾਨ ਖਾਨ ਨੂੰ ਵੱਡਾ ਭਰਾ ਦੱਸਣ ‘ਤੇ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਬਿਨਾਂ ਨਾਂ ਲਏ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਭਾਜਪਾ ਆਗੂ ਗੌਤਮ ਗੰਭੀਰ ਨੇ ਸਿੱਧੂ ਦਾ ਨਾਂ ਲਏ ਬਿਨਾਂ ਕਿਹਾ ਕਿ ਪਹਿਲਾਂ ਆਪਣੇ ਧੀ ਜਾਂ ਪੁੱਤ ਨੂੰ ਬਾਰਡਰ ‘ਤੇ ਭੇਜੋ, ਫਿਰ ਕਿਸੇ ਅੱਤਵਾਦੀ ਦੇਸ਼ ਦੇ ਮੁਖੀ ਨੂੰ ਵੱਡਾ ਭਰਾ ਕਹਿ ਕੇ ਬੁਲਾਓ।

ਦੱਸ ਦੇਈਏ ਕਿ ਕਰਤਾਰਪੁਰ ਸਾਹਿਬ ਮੱਥਾ ਟੇਕਣ ਗਏ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਕਿਹਾ ਸੀ।

ਇਮਰਾਨ ਖਾਨ ਨੂੰ ਵੱਡਾ ਭਰਾ ਕਹਿ ਕੇ ਸਿੱਧੂ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਵਿੱਚ ਇੱਕ ਪਾਕਿਸਤਾਨੀ ਅਧਿਕਾਰੀ ਇਮਰਾਨ ਖ਼ਾਨ ਵੱਲੋਂ ਉਨ੍ਹਾਂ ਦਾ ਸੁਆਗਤ ਕਰਦਾ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਕਾਂਗਰਸ ਪ੍ਰਧਾਨ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਰਿਹਾ ਹੈ ਕਿ ਖਾਨ ਉਨ੍ਹਾਂ ਦੇ ‘ਵੱਡੇ ਭਰਾ’ ਵਾਂਗ ਹਨ।

ਇਸ ਮੁੱਦੇ ‘ਤੇ ਜਿਥੇ ਭਾਜਪਾ ਵੱਲੋਂ ਸਿੱਧੂ ‘ਤੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ ਉਥੇ ਹੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਸਿੱਧੂ ‘ਤੇ ਹਮਲਾ ਬੋਲਦਿਆਂ ਪੁੱਛਿਆ ਕਿ ਉਹ ਪੁੰਛ ਦੇ ਸ਼ਹੀਦਾਂ ਦੀ ਸ਼ਹਾਦਤ ਭੁੱਲ ਗਏ ਹਨ?

ਉਥੇ ਹੀ ਸਿੱਧੂ ਨੇ ਇਸ ‘ਤੇ ਸਫਾਈ ਦਿੰਦਿਆਂ ਕਿਹਾ ਕਿ ਉਹ ਸ਼ਾਂਤੀ ਤੇ ਦੋਸਤੀ ਦੀ ਗੱਲ ਕਰਦੇ ਹਨ ਅਤੇ ਕਰਦੇ ਰਹਿਣਗੇ। ਜਿਸ ਨੇ ਜੋ ਕਹਿਣਾ ਹੈ ਉਹ ਕਹੀ ਜਾਵੇ।

Exit mobile version