Site icon SMZ NEWS

‘ਦਿੱਲੀ ਮੋਰਚੇ ਦਾ ਸਾਲ ਮਨਾਉਣਾ ਏ, 24 ਨਵੰਬਰ ਨੂੰ ਸਿੰਘੂ ਬਾਰਡਰ ਜਾਣਾ ਏ’- ਬੱਬੂ ਮਾਨ

ਪਹਿਲੇ ਦਿਨ ਤੋਂ ਲਗਾਤਾਰ ਕਿਸਾਨਾਂ ਦੇ ਹੱਕ ‘ਚ ਡਟੇ ਪੰਜਾਬੀ ਗਾਇਕ ਅਤੇ ਅਦਾਕਾਰ ਬੱਬੂ ਮਾਨ ਨੇ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ‘ਤੇ 24 ਨਵੰਬਰ ਨੂੰ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਹੈ।

babbu maan invited the farmers to

ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੇਜ਼ ‘ਤੇ ਇੱਕ ਪੋਸਟ ਪਾਈ ਗਈ ਹੈ, ਜਿਸ ਦੀ ਕੈਪਸ਼ਨ ‘ਚ ਲਿਖਿਆ ਗਿਆ ਹੈ ਕਿ, ਮੈਂ ਨਿੱਜ ਲਈ ਲੜਦਾ ਨਹੀਂ, ਹਰ ਪਲ ਕਿਰਤੀ ਦੇ ਲਈ ਗਾਵਾਂ, ਲਿਖ ਸ਼ਬਦ ਬਰੂਦ ਜਿਹੇ ਤੇ ਕਲਮ ਨੂੰ ਬੰਦੂਕ ਬਣਾਵਾਂ.. ਦਿੱਲੀ ਮੋਰਚੇ ਦਾ ਸਾਲ ਪੂਰਾ ਹੋਣ ਤੇ, ਪਹੁੰਚੀਏ ਬਾਰਡਰਾਂ ‘ਤੇ …” ਦੱਸ ਦੇਈਏ ਕਿ ਇਸ ਤੋਂ ਪਹਿਲਾ ਵੀ ਕਈ ਵਾਰ ਬਾਬੂ ਮਾਨ ਵੱਖ-ਵੱਖ ਮੋਰਚਿਆਂ ‘ਤੇ ਪਹੁੰਚੇ ਹਨ। ਹਾਲਾਂਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀ ਵਿਵਾਦਪੂਰਨ 3 ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਐਲਾਨ ਵੀ ਕਰ ਦਿੱਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਸ਼ਟਰ ਨੂੰ ਸੰਬੋਧਨ ਕੀਤਾ ਸੀ। ਇਸ ਸੰਬੋਧਨ ਵਿੱਚ ਉਨ੍ਹਾਂ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਸੰਸਦ ਦੇ ਆਉਣ ਵਾਲੇ ਸੈਸ਼ਨ ‘ਚ ਬਿੱਲ ਲਿਆਂਦਾ ਜਾਵੇਗਾ। ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿੱਚ ਪੀਐਮ ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ। ਪਿਛਲੇ ਇੱਕ ਸਾਲ ਤੋਂ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਅੰਦੋਲਨ ਕਰ ਰਹੇ ਸਨ। ਇਸ ਅੰਦੋਲਨ ਤਹਿਤ ਹੁਣ ਤੱਕ 700 ਤੋਂ ਵੱਧ ਕਿਸਾਨ ਆਪਣੀ ਜਾਨ ਗੁਆ ​​ਚੁੱਕੇ ਹਨ।

Exit mobile version