ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਵਿੱਚ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ 4.5 ਸਾਲਾਂ ਬਾਅਦ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਜਿੱਥੇ ਨਿਸ਼ਾਨਾ ਸਾਧਿਆ, ਉੱਥੇ ਹੀ ਦੱਬ ਕੇ ਕਿਹਾ ਕਿ ਮੈਂ ਮਰਦੇ ਦਮ ਤੱਕ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਦਾ ਵਫ਼ਾਦਾਰ ਰਹਾਂਗਾ।
ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਜੋ ਪਿਛਲੇ 3 ਮਹੀਨਿਆਂ ਵਿਚ ਹੋਏ ਹਨ ਉਹ ਪਿਛਲੇ ਸਾਢੇ ਚਾਰ ਸਾਲਾਂ ਵਿਚ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਯੂ. ਪੀ. ਵਿਚ ਪ੍ਰਿਯੰਕਾ ਗਾਂਧੀ ਨੇ 2022 ਦੀਆਂ ਚੋਣਾਂ ਵਿਚ ਔਰਤਾਂ ਲਈ 40 ਫੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ ਤੇ ਮੈਂ ਪੰਜਾਬ ਮਾਡਲ ਵਿਚ ਔਰਤਾਂ ਲਈ 50 ਫੀਸਦੀ ਕੋਟੇ ਦੀ ਵਕਾਲਤ ਕਰਾਂਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨਾਲ ਮਿਲ ਕੇ ਉਹ ਨਵਾਂ ਸਿਸਟਮ ਲੈ ਕੇ ਆਉਣਗੇ ਤੇ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਬਣੇਗੀ।
Comment here