Site icon SMZ NEWS

‘ਕੰਗਨਾ ਰਣੌਤ ‘ਤੇ 295A ਤਹਿਤ ਪਰਚਾ ਦਰਜ, ਜਲਦ ਹੋਵੇਗੀ ਸਲਾਖਾਂ ਪਿੱਛੇ’ – ਸਿਰਸਾ

ਲਗਾਤਾਰ ਕਿਸਾਨਾਂ ਅਤੇ ਸਿੱਖਾਂ ਦੇ ਖਿਲਾਫ ਬੋਲਣ ਵਾਲੀ ਅਦਾਕਾਰਾ ਕੰਗਨਾ ਰਣੌਤ ਹੁਣ ਇੱਕ ਵੱਡੀ ਮੁਸੀਬਤ ‘ਚ ਘਿਰਦੀ ਨਜ਼ਰ ਆ ਰਹੀ ਹੈ। ਅਕਸਰ ਵਿਵਾਦਤ ਬਿਆਨਾਂ ਕਾਰਨ ਸੁਰਖੀਆਂ ‘ਚ ਰਹਿਣ ਵਾਲੀ ਕੰਗਨਾ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੁੰਬਈ ਦੇ ਖਾਰ ਥਾਣੇ ‘ਚ ਕੰਗਨਾ ਰਣੌਤ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਵਾਈ ਹੈ।

kangana ranaut filed under 295A

ਐੱਫ. ਆਈ. ਆਰ ਦੀ ਕਾਪੀ ਸਾਂਝੀ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ, ਸੰਗਤ ਦੇ ਸਹਿਯੋਗ ਨਾਲ, DSGMC ਸੋਸ਼ਲ ਮੀਡੀਆ ‘ਤੇ ਉਸ ਦੇ ਨਫ਼ਰਤ ਭਰੇ ਭਾਸ਼ਣਾਂ ਲਈ ਕੰਗਨਾ ਰਣੌਤ ਦੇ ਖਿਲਾਫ 295A ਦੇ ਤਹਿਤ ਖਾਰ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰਵਾਉਣ ਵਿੱਚ ਸਫਲ ਹੋਇਆ ਹੈ।” ਮਨਜਿੰਦਰ ਸਿੰਘ ਸਿਰਸਾ ਨੇ ਅੱਗੇ ਕਿਹਾ ਕਿ, ਹੁਣ ਉਹ ਦਿਨ ਦੂਰ ਨਹੀਂ ਜਦੋਂ ਉਹ ਬੋਲਣ ਦੀ ਆਜ਼ਾਦੀ ਦੀ ਦੁਰਵਰਤੋਂ (ਗਲਤ ਬਿਆਨਬਾਜ਼ੀ ) ਕਰਨ ਲਈ ਕੰਗਨਾ ਰਣੌਤ ਸਲਾਖਾਂ ਪਿੱਛੇ ਹੋਵੇਗੀ।

ਦੱਸ ਦੇਈਏ ਕਿ ਕੰਗਨਾ ਨੇ ਇੱਕ ਪੋਸਟ ਵਿੱਚ ਵਿਵਾਦਿਤ ਟਿੱਪਣੀ ਕੀਤੀ ਸੀ। ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਰੋਸ ਹੈ। ਕੰਗਨਾ ਤੋਂ ਪਦਮਸ਼੍ਰੀ ਐਵਾਰਡ ਵਾਪਿਸ ਲੈਣ ਦੀ ਵੀ ਮੰਗ ਕੀਤੀ ਜਾ ਰਹੀ ਹੈ।

Exit mobile version