ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ, ਪਰ ਘੱਟ ਟੈਸਟਿੰਗ ਹੋਣ ‘ਤੇ ਕੇਂਦਰ ਸਰਕਾਰ ਨੇ ਚਿੰਤਾ ਜ਼ਾਹਰ ਕੀਤੀ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ।

ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ 52 ਨਵੇਂ ਕੇਸ ਮਿਲੇ ਹਨ। ਪਿਛਲੇ ਸੱਤ ਦਿਨਾਂ ਵਿੱਚ ਲਾਗ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 198 ਨਵੇਂ ਮਾਮਲੇ ਪਾਏ ਗਏ ਹਨ।
ਇਨਫੈਕਸ਼ਨ ਦੀ ਦਰ ਵੀ 0.10 ਫੀਸਦੀ ਵਧੀ ਹੈ। ਐਕਟਿਵ ਕੇਸਾਂ ਦੀ ਗਿਣਤੀ ਵੀ 300 ਤੱਕ ਪਹੁੰਚ ਗਈ ਹੈ। ਪੱਤਰ ਵਿੱਚ ਕੇਂਦਰੀ ਸਿਹਤ ਸਕੱਤਰ ਨੇ ਕਈ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਦਾ ਹਵਾਲਾ ਦਿੰਦੇ ਹੋਏ ਪੰਜਾਬ ਸਣੇ 13 ਸੂਬਿਆਂ ਨੂੰ ਪੱਤਰ ਲਿਖਿਆ ਹੈ। ਭੂਸ਼ਣ ਨੇ ਚਿੱਠੀ ਵਿੱਚ ਕਿਹਾ ਕਿ ਘੱਟ ਹੋ ਰਹੀ ਟੈਸਟਿੰਗ ਸਮਾਜ ਵਿੱਚ ਫੈਲਣ ਵਾਲੀ ਅਸਲ ਲਾਗ ਨੂੰ ਕਮਜ਼ੋਰ ਕਰ ਦੇਵੇਗੀ।
Comment here