Site icon SMZ NEWS

CM ਦਾ ਘਰ ਘੇਰਨ ਜਾ ਰਹੇ ਕੰਪਿਊਟਰ ਟੀਚਰਾਂ ‘ਤੇ ਲਾਠੀਚਾਰਜ, ਚੱਲੀਆਂ ਪਾਣੀ ਦੀਆਂ ਤੋਪਾਂ, ਕਈ ਫੱਟੜ

ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਕੰਪਿਊਟਰ ਟੀਚਰਾਂ ਤੇ ਪੁਲਿਸ ਵਿਚਾਲੇ ਅੱਜ ਝੜਪ ਹੋਈ, ਜਿਸ ਵਿੱਚ ਪੁਲਿਸ ਵੱਲੋਂ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ ਗਿਆ ਤੇ ਪਾਣੀ ਦੀਆਂ ਤੋਪਾਂ ਚਲਾ ਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ।

Police lathicharge computer

ਕੰਪਿਊਟਰ ਟੀਚਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਕੰਪਿਊਟਰ ਟੀਚਰਾਂ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚੰਨੀ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਨੂੰ ਲੈ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਕੰਪਿਊਟਰ ਟੀਚਰ ਇਕੱਠੇ ਹੋਏ। ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇ ਲਗਾਏ ਜਾ ਰਹੇ ਸਨ।ਜਦੋਂ ਉਹ ਮੋਹਾਲੀ ਤੋਂ ਚੰਡੀਗੜ੍ਹ ਮੁੱਖ ਮੰਤਰੀ ਦੇ ਘਰ ਨੂੰ ਘੇਰਨ ਜਾ ਰਹੇ ਸਨ ਤਾਂ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਪੁਲਿਸ ਵਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ, ਜਿਸ ਤੋਂ ਬਾਅਦ ਪੁਲਿਸ ਨਾਲ ਉਨ੍ਹਾਂ ਦੀ ਬਹਿਸਬਾਜ਼ੀ ਹੋਈ ਤੇ ਝੜਪ ਵੀ ਹੋ ਗਈ। ਜਿਸ ਪਿੱਛੋਂ ਚੰਡੀਗੜ੍ਹ ਪੁਲਿਸ ਵਲੋਂ ਟੀਚਪਾਂ ‘ਤੇ ਲਾਠੀਚਾਰਜ ਕੀਤਾ ਗਿਆ ਤੇ ਪਾਣੀ ਦੀਆਂ ਤੋਪਾਂ ਚਲਾਈਆਂ ਗਈਆਂ। ਇਸ ਝੜਪ ਵਿਚਾਲੇ ਕਈ ਟੀਚਰ ਤੇ ਪੁਲਿਸ ਮੁਲਾਜ਼ਮ ਵੀ ਫੱਟੜ ਹੋ ਗਏ।

Exit mobile version