Site icon SMZ NEWS

ਸੋਮਵਾਰ ਨੂੰ ਖੇਤੀ ਕਾਨੂੰਨਾਂ ‘ਤੇ ਫੈਸਲਾ, PM ਮੋਦੀ ਨੇ ਸਾਰੇ MPs ਨੂੰ ਸੰਸਦ ‘ਚ ਮੌਜੂਦ ਰਹਿਣ ਦੇ ਦਿੱਤੇ ਹੁਕਮ

ਸੋਮਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ‘ਤੇ ਫੈਸਲਾ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸੋਮਵਾਰ ਨੂੰ ਲੋਕ ਸਭਾ ਵਿੱਚ ਹਾਜ਼ਰ ਹੋਣ ਲਈ ਕਿਹਾ ਹੈ।

BJP ordered all MPs

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਇੱਕ ਬਿੱਲ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਸੋਮਵਾਰ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੇ ਲਈ PM ਮੋਦੀ ਦੀ ਅਗਵਾਈ ਵਾਲੀ ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਨੂੰ ਉਸ ਦਿਨ ਮੌਜੂਦ ਹੋਣ ਲਈ ਇੱਕ ਵ੍ਹਿਪ ਜਾਰੀ ਕੀਤਾ ਹੈ।

ਸੰਸਦ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਬਾਅਦ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਦੇ ਨਾਲ ਲਿਸਟ ਵਿੱਚ 26 ਹੋਰ ਬਿੱਲ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਪਾਸ ਕੀਤਾ ਜਾਣਾ ਹੈ।

ਦੱਸ ਦੇਈਏ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਸਾਲ ਤੋਂ ਅੰਦੋਲਨ ਕਰ ਰਹੇ ਹਨ। ਇਹ ਪਿਛਲੇ ਸਾਲ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਗਏ ਸਨ। ਉਦੋਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਕੇਂਦਰੀ ਮੰਤਰੀ ਮੰਡਲ ਨੇ ਇਸ ਹਫ਼ਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਸੀ ਤੇ ਹੁਣ ਇਹ ਬਿੱਲ ਸੰਸਦ ਦੇ ਸੈਸ਼ਨ ਵਿੱਚ ਪੇਸ਼ ਕੀਤੇ ਜਾ ਰਹੇ ਹਨ।

ਵੀਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸੈਸ਼ਨ ਲਈ ਸਰਕਾਰ ਦੀ ਰਣਨੀਤੀ ਤਿਆਰ ਕਰਨ ਵਾਸਤੇ ਕੇਂਦਰੀ ਮੰਤਰੀਆਂ ਦੀ ਇੱਕ ਹਾਈ-ਪ੍ਰੋਫਾਈਲ ਮੀਟਿੰਗ ਸੱਦੀ। ਇਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਵਣਜ ਮੰਤਰੀ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਮੌਜੂਦ ਸਨ।

Exit mobile version