ਥਾਣਾ ਅਜਨਾਲ਼ਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ ਸ਼ਾਹਪੁਰ ਤੋਂ ਬੀਐੱਸਐੱਫ ਦੇ ਜਵਾਨਾਂ ਨੇ ਦੇਰ ਰਾਤ ਇਕ ਪਾਕਸਤਾਨੀ ਨੂੰ ਕਾਬੂ ਕੀਤਾ ਹੈ ਜੋ ਕਿ ਭਾਰਤ ਵਾਲੇ ਪਾਸੇ ਤਾਰਾ ਰਾਹੀਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਨੂੰ ਤੁਰੰਤ ਬੀਐੱਸਐੱਫ ਦੇ ਜਵਾਨਾਂ ਨੇ ਕਾਬੂ ਕਰ ਲਿਆ ਹੈ।
ਕਾਬੂ ਕੀਤੇ ਪਾਕਿਸਤਾਨੀ ਵਿਅਕਤੀ ਦੀ ਪਹਿਚਾਣ 17 ਸਾਲਾਂ ਇਮਰਾਨ ਅਹਿਮਦ ਪੁੱਤਰ ਅਹਿਮਦ ਵਾਸੀ ਕਮੋਕੀ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਵਜੋਂ ਹੋਈ ਹੈ। ਜਿਸ ਤੋਂ ਬੀਐੱਸਐੱਫ ਦੇ ਅਧਿਕਾਰੀਆ ਅਤੇ ਖੁਫੀਆ ਏਜੇਂਸੀਆਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।
Comment here