Site icon SMZ NEWS

ਜੈਤੋ ‘ਚ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਹੋਏ ਮਜ਼ਬੂਰ

ਜੈਤੋ ‘ਚ ਪਿਛਲੇ ਕਈ ਦਿਨਾਂ ਤੋਂ ਸ਼ੀਵਰੇਜ ਸਿਸਟਮ ਬੰਦ ਹੋਣ ਕਾਰਨ ਲੋਕਾਂ ਦਾ ਬਹੁਤ ਹੀ ਬੁਰਾ ਹਾਲ ਹੋ ਰਿਹਾ ਹੈ ਤੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ। ਇਕ ਪਾਸੇ ਡੇਂਗੂ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਤੇ ਦੂਜੇ ਪਾਸੇ ਸੀਵਰੇਜ਼ ਸਿਸਟਮ ਫੇਲ੍ਹ ਹੋਣ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹੋ ਰਹੇ ਹਨ ਤੇ ਸੀਵਰੇਜ਼ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਦਿਖਾਈ ਦੇ ਰਿਹਾ ਹੈ। ਸੀਵਰੇਜ ਸਿਸਟਮ ਫੇਲ੍ਹ ਹੋਣ ਕਾਰਨ ਭਿਆਨਕ ਬੀਮਾਰੀਆ ਫ਼ੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸ਼ੀਵਰੇਜ ਦਾ ਗੰਦਾ ਪਾਣੀ ਸੜਕਾਂ ਅਤੇ ਨਾਲੀਆਂ ਵਿਚ ਖੜਾ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ਵਿੱਚ ਬਹੁਤ ਭਾਰੀ ਦਿਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਗੰਦੇ ਪਾਣੀ ਵਿੱਚੋ ਬਦਬੂ ਮਾਰ ਰਹੀ ਹੈ ਅਤੇ ਗੰਦੇ ਪਾਣੀ ਨਾਲ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਦੁੱਭਰ ਹੋ ਰਿਹਾ ਹੈ।

ਸੜਕਾਂ ਤੇ ਗੰਦਾ ਪਾਣੀ ਹੋਣ ਕਾਰਨ ਦੁਕਾਨਦਾਰਾਂ ਦਾ ਕੰਮ ਵੀ ਬਿਲਕੁਲ ਠੱਪ ਹੋ ਰਿਹਾ ਹੈ। ਦੁਕਾਨਦਾਰਾਂ ਦਾ ਇਹ ਵੀ ਕਹਿਣਾ ਹੈ ਕਿ ਸੀਵਰੇਜ ਵਿਭਾਗ ਦਾ ਕੋਈ ਵੀ ਅਧਿਕਾਰੀ ਸਾਡੀ ਕੋਈ ਸੁਣਵਾਈ ਨਹੀਂ ਕਰ ਰਿਹਾ। ਮੁਹੱਲਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਸੀਵਰੇਜ ਵਿਭਾਗ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਲੋਕਾਂ ਨੇ ਪ੍ਰਸ਼ਾਸ਼ਨ ਤੋ ਮੰਗ ਕੀਤੀ ਹੈ ਕੇ ਇਸ ਦਾ ਹੱਲ ਜਲਦੀ ਕੀਤਾ ਜਾਵੇ।ਹੁਣ ਦੇਖਣਾ ਇਹ ਹੋਵੇਗਾ ਕਿ ਬੰਦ ਪਏ ਸੀਵਰੇਜ ਦੇ ਗੰਦੇ ਪਾਣੀ ਤੋਂ ਕਦੋਂ ਤੱਕ ਨਿਰਯਾਤ ਮਿਲ ਪਾਵੇਗੀ ਜਾਂ ਮੁਹੱਲਾ ਵਾਸੀਆਂ ਨੂੰ ਇਸੇ ਹੀ ਤਰ੍ਹਾਂ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋਣਾ ਪਵੇਗਾ।ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Exit mobile version