ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਫੋਟੋਸ਼ੂਟ ਕਰਵਾਉਣ ‘ਤੇ ਪਾਕਿਸਤਾਨੀ ਮਾਡਲ ਸਵਾਲਾ ਲਾਲਾ ਨੇ ਮੁਆਫੀ ਮੰਗ ਲਈ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ‘ਸੌਰੀ’ ਦੀ ਫੋਟੋ ਪੋਸਟ ਕੀਤੀ ਹੈ । ਇਤਰਾਜ਼ਯੋਗ ਫੋਟੋਆਂ ਡਿਲੀਟ ਕਰਨ ਤੋਂ ਬਾਅਦ ਮਾਡਲ ਲਾਲਾ ਨੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਦੇ ਇਤਿਹਾਸ ਅਤੇ ਸਿੱਖ ਧਰਮ ਬਾਰੇ ਜਾਣਨ ਲਈ ਗਈ ਸੀ। ਜੇਕਰ ਉਸ ਦੀ ਫੋਟੋਆਂ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੀ ਹੈ।
ਲਾਹੌਰ ਦੀ ਮਾਡਲ ਸਵਾਲਾ ਲਾਲਾ ਨੇ ਕਿਹਾ ਕਿ ਇਹ ਕਿਸੇ ਫੋਟੋਸ਼ੂਟ ਦਾ ਹਿੱਸਾ ਨਹੀਂ ਸੀ । ਉਹ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ । ਮੈਂ ਉੱਥੇ ਲੋਕਾਂ ਨੂੰ ਫੋਟੋਆਂ ਖਿਚਵਾਉਂਦੇ ਦੇਖਿਆ, ਜਿਨ੍ਹਾਂ ਵਿੱਚ ਬਹੁਤ ਸਾਰੇ ਸਿੱਖ ਵੀ ਸ਼ਾਮਿਲ ਸਨ, ਇਸ ਲਈ ਮੈਂ ਵੀ ਫੋਟੋਆਂ ਖਿੱਚਵਾ ਲਈਆਂ। ਇਹ ਤਸਵੀਰਾਂ ਵੀ ਉਸ ਜਗ੍ਹਾ ਦੀਆਂ ਨਹੀਂ ਹਨ ਜਿੱਥੇ ਲੋਕ ਮੱਥਾ ਟੇਕਦੇ ਹਨ। ਉਸ ਨੇ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਇਸ ਦਾ ਖਿਆਲ ਰੱਖੇਗੀ।
ਇਸ ਮਾਮਲੇ ਵਿੱਚ ਸਟੋਰ ਮੰਨਤ ਕਲੌਦਿੰਗ ਅਤੇ ਮਾਡਲ ਸਵਾਲਾ ਲਾਲਾ ਦਾ ਕਹਿਣਾ ਹੈ ਕਿ ਇਹ ਕਿਸੇ ਫੋਟੋਸ਼ੂਟ ਦਾ ਹਿੱਸਾ ਨਹੀਂ ਸੀ । ਹਾਲਾਂਕਿ, ਮੰਨਤ ਕਲੋਦਿੰਗ ਨੇ ਬਾਅਦ ਵਿੱਚ ਮਾਡਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟਸ ‘ਤੇ 50% ਤੱਕ ਡਿਸਕਾਊਂਟ ਦਾ ਲੇਬਲ ਲਗਾ ਕੇ ਇਨ੍ਹਾਂ ਨੂੰ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕੀਤਾ ਸੀ । ਉੱਥੇ ਹੀ ਮਾਡਲ ਵੱਲੋਂ ਦੂਜਿਆਂ ਨੂੰ ਦੇਖ ਕੇ ਫੋਟੋ ਖਿਚਵਾਉਣ ਨੂੰ ਵੀ ਝੂਠ ਮੰਨਿਆ ਜਾ ਰਿਹਾ ਹੈ ਕਿਉਂਕਿ ਜੇਕਰ ਅਜਿਹਾ ਹੁੰਦਾ ਤਾਂ ਉਹ ਆਪਣਾ ਸਿਰ ਢੱਕ ਕੇ ਸਭਿਅੱਕ ਢੰਗ ਨਾਲ ਫੋਟੋ ਖਿਚਵਾਉਂਦੀ ਨਾ ਕਿ ਮਾਡਲਿੰਗ ਕਰਦੀ ।
ਦੱਸ ਦੇਈਏ ਕਿ ਮਾਡਲ ਦੇ ਫੋਟੋਸ਼ੂਟ ਦਾ ਪਤਾ ਲੱਗਦਿਆਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਸਖ਼ਤ ਇਤਰਾਜ਼ ਜਤਾਇਆ ਗਿਆ ਸੀ। ਇਸ ਮਾਮਲੇ ਵਿੱਚ DSGMC ਦੇ ਪ੍ਰਧਾਨ ਮੰਤਰੀ ਮਨਜਿੰਦਰ ਸਿਰਸਾ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨੀ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਸੀ । ਜਿਸਦੇ ਬਾਅਦ ਪਾਕਿਸਤਾਨ ਸਰਕਾਰ ਦੇ ਇੱਕ ਮੰਤਰੀ ਨੇ ਤੁਰੰਤ ਸਟੋਰ ਅਤੇ ਮਾਡਲ ਨੂੰ ਫਟਕਾਰ ਲਗਾਈ ਅਤੇ ਮੁਆਫੀ ਮੰਗਣ ਲਈ ਕਿਹਾ।
Comment here