ਮਾਨਸਾ ਤੋਂ 22 ਸ਼ਰਧਾਲੂਆਂ ਦਾ ਇੱਕ ਜੱਥਾ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਯਾਤਰਾ ਲਈ ਗੁਰਦੁਆਰਾ ਸ਼੍ਰੀ ਸਿੰਘ ਸਭਾ ਤੋਂ ਰਵਾਨਾ ਹੋਇਆ। ਇਸ ਜੱਥੇ ਵਿੱਚ ਸ਼ਾਮਿਲ ਸੰਗਤ ਨੇ ਜਿਥੇ ਭਾਰਤ ਸਰਕਾਰ ਦੀ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਸ਼ਲਾਘਾ ਕੀਤੀ, ਉਥੇ ਹੀ ਸੰਗਤ ਨੇ ਕੋਰੀਡੋਰ ਖੋਲ੍ਹਣ ਲਈ ਦੋਵੇ ਦੇਸ਼ਾਂ ਦੀਆਂ ਸਰਕਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਸੀ ਭਾਰਤ ਅਤੇ ਪੰਜਾਬ ਵਿੱਚ ਅਮਨ, ਸ਼ਾਂਤੀ ਅਤੇ ਆਪਸੀ ਭਾਈਚਾਰਾ ਕਾਇਮ ਰਹੇ, ਇਸਦੇ ਲਈ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿੱਚ ਨਤਮਸਤਕ ਹੋਕੇ ਅਰਦਾਸ ਕਰਾਂਗੇ।
ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਤੋਂ ਬਾਦ ਭਾਰਤ ਤੋਂ ਸ਼ਰਧਾਲੂਆਂ ਦਾ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਮਾਨਸਾ ਤੋਂ 22 ਸ਼ਰਧਾਲੂਆਂ ਦਾ ਇੱਕ ਜੱਥਾ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਇਆ, ਜੋ ਕੱਲ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਵੇਗਾ। ਜੱਥੇ ਵਿੱਚ ਸ਼ਾਮਿਲ ਡਾ. ਸ਼ੇਰ ਜੰਗ ਸਿੱਧੂ ਅਤੇ ਪ੍ਰੇਮ ਕੁਮਾਰ ਨੇ ਕਿਹਾ ਕਿ ਅਸੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ-ਛੋਹ ਪ੍ਰਾਪਤ ਧਰਤੀ ਉੱਤੇ ਨਤਮਸਤਕ ਹੋਣ ਲਈ ਜਾ ਰਹੇ ਹਾਂ ਅਤੇ ਅਸੀ ਪੰਜਾਬ ਤੇ ਭਾਰਤ ਦੀ ਅਮਨ, ਸ਼ਾਂਤੀ ਅਤੇ ਸਦਭਾਵਨਾ ਲਈ ਉੱਥੇ ਅਰਦਾਸ ਕਰਾਂਗੇ ਤਾਂਕਿ ਭਾਰਤ ਵਿੱਚ ਅਮਨ, ਸ਼ਾਂਤੀ ਅਤੇ ਸਦਭਾਵਨਾ ਬਣੀ ਰਹੇ। ਉਨ੍ਹਾਂ ਕਿਹਾ ਕਿ ਇਹ ਜੱਥਾ 1 ਦਸੰਬਰ ਦੇ ਦਿਨ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਵੇਗਾ ਅਤੇ ਉਸੇ ਦਿਨ ਵਾਪਸ ਆਵੇਗਾ।
Comment here