ਦੁਬਈ ਸਥਿਤ ਕੰਸਟਰੱਕਸ਼ਨ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਆਨਰੇਰੀ ਸਲਾਹਕਾਰ (ਸਿਹਤ ਅਤੇ ਹੁਨਰ ਵਿਕਾਸ) ਵਜੋਂ ਨਿਯੁਕਤ ਕਰਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ। ਉਨ੍ਹਾਂ ਕਿਹਾ ਕਿ ਨਾ ਤਾਂ ਉਹ ਅਤੇ ਨਾ ਹੀ ਉਨ੍ਹਾਂ ਦੀ ਚੈਰੀਟੇਬਲ ਸੰਸਥਾ ‘ਸਰਬੱਤ ਦਾ ਭਲਾ’ ਕਿਸੇ ਸਿਆਸੀ ਗਤੀਵਿਧੀਆਂ ਵਿੱਚ ਸ਼ਾਮਲ ਹੈ।
ਓਬਰਾਏ ਨੇ ਮੰਨਿਆ ਕਿ ਉਹ ਪਿਛਲੇ ਹਫ਼ਤੇ ਮੁੱਖ ਮੰਤਰੀ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ ਸੰਸਥਾ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਦੇ ਨਵੀਨੀਕਰਨ ਅਤੇ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਕਰੇ। ਓਬਰਾਏ ਨੇ ਕਿਹਾ ਕਿ ਉਹ ਪਿਛਲੇ 11 ਸਾਲਾਂ ਤੋਂ ਦਾਨ ਪੁੰਨ ਕਰ ਰਹੇ ਹਨ ਅਤੇ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਕਰਦੇ ਰਹਿਣਗੇ ਤੇ ਸਿਆਸੀ ਕੰਮਾਂ ਵਿਚ ਉਨ੍ਹਾਂ ਦੀ ਕੋਈ ਦਿਲਚਸਪੀ ਨਹੀਂ ਹੈ।
Comment here