Site icon SMZ NEWS

ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ. ਏ. ਸੀ. ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

Exit mobile version