ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪੁੱਜੇ। ਉਥੇ ਉਨ੍ਹਾਂ ਨੇ ਗੁਰਦੁਆਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।
ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਉਹ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮੁੱਦੇ ਨੂੰ ਚੁੱਕਣ ਲਈ ਜਲਦੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਸਬੰਧੀ ਮੁਲਾਕਾਤ ਦਾ ਸਮਾਂ ਮੰਗਣਗੇ।ਸਿੱਧੂ ਦੀ ਮੰਗ ਦਾ ਸਮਰਥਨ ਕਰਦੇ ਹੋਏ ਪਾਕਿਸਤਾਨ-ਭਾਰਤ ਵਿਚਾਲੇ ਵਪਾਰ ਖੋਲ੍ਹਣ ਦੀ ਭਾਰਤ ਸਰਕਾਰ ਨੂੰ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ। ਚੰਨੀ ਨੇ ਕਿਹਾ ਕਿ ਮੈਂ ਕੇਂਦਰ ਨੂੰ ਚਿੱਠੀ ਵੀ ਲਿਖਾਂਗਾ ਅਤੇ ਸਮਾਂ ਵੀ ਮੰਗਾਂਗਾ। ਉਨ੍ਹਾਂ ਕਿਹਾ ਕਿ ਜੇਕਰ ਸਮੁੰਦਰ ਦੇ ਰਸਤਿਓਂ ਵਪਾਰ ਹੋ ਸਕਦਾ ਹੈ ਤਾਂ ਸੜਕ ਦੇ ਜ਼ਰੀਏ ਕਿਉਂ ਨਹੀਂ?