Indian PoliticsNationNewsPunjab newsWorld

ਕੈਪਟਨ ਦਾ ਵੱਡਾ ਹਮਲਾ, ਕਿਹਾ- ‘ਮਾਕਨ ਨੂੰ ਪੰਜਾਬ ਚੋਣਾਂ ਲਈ ਲਾ ਕੇ ਕਾਂਗਰਸ ਨੇ 84 ਦੇ ਜ਼ਖਮ ਕੁਰੇਦੇ’

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅਜੇ ਮਾਕਨ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਮਗਰੋਂ ਕਾਂਗਰਸ ਹਾਈਕਮਾਂਡ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜੇ ਮਾਕਨ ਉਸ ਲਲਿਤ ਮਾਕਨ ਦਾ ਭਤੀਜਾ ਹੈ, ਜੋ ਦਿੱਲੀ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ‘ਚੋਂ ਇੱਕ ਸੀ। ਕੈਪਟਨ ਨੇ ਕਾਂਗਰਸ ਹਾਈਕਮਾਨ ‘ਤੇ ਨਿਸ਼ਾਨਾ ਵਿੰਨ੍ਹਦੇ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਮੁਲਜ਼ਮ ਸੱਜਣ ਕੁਮਾਰ ਖਿਲਾਫ ਮੁਕੱਦਮਾ ਚਲਾ ਰਹੀ ਹੈ ਅਤੇ ਦੂਜੇ ਪਾਸੇ, ਕਾਂਗਰਸ ਮਾਕਨ ਨੂੰ ਇਨਾਮ ਦੇ ਰਹੀ ਹੈ ਅਤੇ ਉਹ ਵੀ ਪੰਜਾਬ ਵਿਚ। ਇਸ ਨਾਲ ਕਾਂਗਰਸ ਪੰਜਾਬੀਆਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ।

ਕੈਪਟਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਾਕਨ ਵਰਗੇ ਕਿਸੇ ਵਿਅਕਤੀ ਦਾ ਨਾਂ ਲੈਣ ਤੋਂ ਬਚਣਾ ਚਾਹੀਦਾ ਸੀ ਕਿਉਂਕਿ ਇਹ ਨਾਂ ਹੀ ਪੰਜਾਬ ਵਿੱਚ ਉਸ ਦੇ ਮਰਹੂਮ ਚਾਚੇ ਦੀ ਸਿੱਖ ਵਿਰੋਧੀ ਦੰਗਿਆਂ ਵਿੱਚ ਸ਼ਮੂਲੀਅਤ ਲਈ ਬਦਨਾਮੀ ਪੈਦਾ ਕਰਦਾ ਹੈ ਜਿੱਥੇ ਬੇਕਸੂਰ ਪੀੜਤਾਂ ਨੂੰ ਜਿਉਂਦੇ ਸਾੜ ਦਿੱਤਾ ਗਿਆ ਸੀ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮਾਕਨ ਸਕਰੀਨਿੰਗ ਕਮੇਟੀ ਦੀ ਅਗਵਾਈ ਕਰਨ ਦੇ ਯੋਗ ਨਹੀਂ ਸੀ, ਜਿਸ ਵਿਚ ਸ਼੍ਰੀਮਤੀ ਅੰਬਿਕਾ ਸੋਨੀ ਅਤੇ ਸੁਨੀਲ ਜਾਖੜ ਵਰਗੇ ਦਿੱਗਜ ਨੇਤਾਵਾਂ ਨੂੰ ਉਨ੍ਹਾਂ ਦੇ ਅਧੀਨ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮਾਕਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀਆਂ ਲਗਾਤਾਰ ਦੋ ਹਾਰਾਂ ਦੀ ਪ੍ਰਧਾਨਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਦਿੱਲੀ ਵਿੱਚ ਪਾਰਟੀ ਦਾ ਸਫਾਇਆ ਕਰਨ ਦੀ ਪ੍ਰਧਾਨਗੀ ਕੀਤੀ ਹੈ, ਹੁਣ ਉਸ ਨੂੰ ਪੰਜਾਬ ਵਿੱਚ ਕੰਮ ਸੌਂਪਿਆ ਜਾ ਰਿਹਾ ਹੈ, ਇਸ ਤੋਂ ਪਾਰਟੀ ਦੀ ਕਿਸਮਤ ਦਾ ਕੋਈ ਵੀ ਅੰਦਾਜ਼ਾ ਲਗਾ ਸਕਦਾ ਹੈ।

ਕੈਪਟਨ ਅਮਰਿੰਦਰ ਨੇ ਕਿਹਾ ਕਿ 2014 ਅਤੇ 2019 ਦੀਆਂ ਦਿੱਲੀ ‘ਚ ਲਗਾਤਾਰ ਦੋ ਚੋਣਾਂ ਵਿੱਚ ਕਾਂਗਰਸ ਨੂੰ ਜ਼ੀਰੋ ਸੀਟਾਂ ਮਿਲਣ ਨੂੰ ਯਕੀਨੀ ਬਣਾਉਣ ਤੋਂ ਬਾਅਦ, ਹੁਣ ਉਸਨੂੰ ਪੰਜਾਬ ਵਿੱਚ ਵੀ ਇਹੀ ਉਪਲਬਧੀ ਹਾਸਲ ਕਰਨ ਨੂੰ ਯਕੀਨੀ ਬਣਾਉਣ ਲਈ ਭੇਜਿਆ ਗਿਆ ਹੈ। ਪਾਰਟੀ ਵੱਲੋਂ 2014 ਅਤੇ 2019 ਦੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਹਾਰਨ ਵਾਲੇ ਇੱਕ ਅਸਫ਼ਲ ਸਿਆਸਤਦਾਨ ਨੂੰ ਚੁਣਨਾ ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਹੀ ਹਾਰ ਮੰਨ ਲਈ ਹੈ।

Comment here

Verified by MonsterInsights