Indian PoliticsNationNewsPunjab newsWorld

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਨਰਮਾ ਕਿਸਾਨਾਂ ਦਾ ਮੁਆਵਜ਼ਾ 17,000 ਕਰਨ ‘ਤੇ ਲੱਗੇਗੀ ਮੋਹਰ

ਪੰਜਾਬ ਵਜ਼ਾਰਤ ਦੀ ਮੀਟਿੰਗ ਭਲਕੇ ਵੀਰਵਾਰ ਨੂੰ ਹੋਵੇਗੀ ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮਾਂ ਨਾਲ ਸੰਬੰਧਤ ਮਸਲੇ ਵਿਚਾਰੇ ਜਾਣਗੇ। ਜਾਣਕਾਰੀ ਮੁਤਾਬਿਕ ਕੈਬਨਿਟ ਵੱਲੋਂ ਭਲਕੇ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨਾਲ ਨੁਕਸਾਨੀ ਫਸਲ ਦੇ ਮੁਆਵਜ਼ੇ ਵਿੱਚ ਵਾਧੇ ‘ਤੇ ਵੀ ਮੋਹਰ ਲੱਗ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਇਹ ਵਾਧਾ 12 ਹਜ਼ਾਰ ਤੋਂ ਵਧਾ ਕੇ ਕਰੀਬ 17 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਗਿਆ ਹੈ। ਇਸਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਅਤੇ ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।

Comment here

Verified by MonsterInsights