Site icon SMZ NEWS

ਰਾਹੁਲ ‘ਤੇ ਪ੍ਰਸ਼ਾਂਤ ਕਿਸ਼ੋਰ ਦਾ ਹਮਲਾ, ਕਿਹਾ – ‘ਟਵੀਟ ਤੇ ਮੋਮਬੱਤੀ ਮਾਰਚ ਨਾਲ ਨਹੀਂ ਹਰਾ ਸਕਦੇ BJP’

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਇੱਕ ਵਾਰ ਫਿਰ ਕਾਂਗਰਸ ਪਾਰਟੀ ‘ਤੇ ਸ਼ਬਦੀ ਵਾਰ ਕੀਤਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਕਾਂਗਰਸ ਵਿੱਚ ਲੋਕਤੰਤਰ ਨਹੀਂ ਹੈ। ਜੇਕਰ ਪਾਰਟੀ ਨੂੰ ਬਚਾਉਣਾ ਹੈ ਤਾਂ ਲੋਕਤੰਤਰੀ ਢੰਗ ਨਾਲ ਗਾਂਧੀ ਪਰਿਵਾਰ ਤੋਂ ਬਾਹਰਲੇ ਆਗੂ ਨੂੰ ਪ੍ਰਧਾਨ ਚੁਣੋ।

prashant kishor took a jibe at

ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਤੋਂ ਬਿਨਾਂ ਵੀ ਭਾਜਪਾ ਵਿਰੋਧੀ ਫਰੰਟ ਬਣਾਉਣਾ ਸੰਭਵ ਹੈ। ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਉਨ੍ਹਾਂ ਰਾਹੁਲ ਗਾਂਧੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਤੁਸੀਂ ਟਵੀਟ ਅਤੇ ਕੈਂਡਲ ਮਾਰਚ ਰਾਹੀਂ ਭਾਜਪਾ ਨੂੰ ਕਦੇ ਨਹੀਂ ਹਰਾ ਸਕਦੇ। ਭਾਜਪਾ ਬਹੁਤ ਮਜ਼ਬੂਤ ​​ਹੋ ਗਈ ਹੈ। ਮੋਦੀ ਦੀ ਅਗਵਾਈ ਵਾਲੀ ਭਾਜਪਾ ਨੂੰ ਹਰਾਉਣ ਲਈ ਤੁਹਾਨੂੰ ਮਜ਼ਬੂਤ ​​ਰਣਨੀਤੀ ਬਣਾਉਣੀ ਪਵੇਗੀ। ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ 1984 ਤੋਂ ਬਾਅਦ ਕਾਂਗਰਸ ਨੇ ਆਪਣੇ ਦਮ ‘ਤੇ ਇੱਕ ਵੀ ਲੋਕ ਸਭਾ ਚੋਣ ਨਹੀਂ ਜਿੱਤੀ ਹੈ। ਪਿਛਲੇ ਦਸ ਸਾਲਾਂ ਵਿੱਚ ਕਾਂਗਰਸ ਨੂੰ 90 ਫੀਸਦੀ ਚੋਣਾਂ ਵਿੱਚ ਕਰਾਰੀ ਹਾਰ ਮਿਲੀ ਹੈ। ਕਾਂਗਰਸ ਲੀਡਰਸ਼ਿਪ ਨੂੰ ਹਾਰ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਉਨ੍ਹਾਂ ਨੇ ਪੀਐਮ ਮੋਦੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਸਾਰੇ ਲੋਕਾਂ ਦੀ ਗੱਲ ਸੁਣਦੇ ਹਨ। ਇਹ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਹ ਜਾਣਦੇ ਹਨ ਕਿ ਲੋਕਾਂ ਨੂੰ ਕੀ ਚਾਹੀਦਾ ਹੈ। ਪ੍ਰਸ਼ਾਂਤ ਕਿਸ਼ੋਰ ਨੇ ਇਹ ਵੀ ਕਿਹਾ ਕਿ ਅਗਲੇ ਕੁੱਝ ਦਹਾਕਿਆਂ ਤੱਕ ਦੇਸ਼ ਦੀ ਰਾਜਨੀਤੀ ਭਾਜਪਾ ਦੇ ਦੁਆਲੇ ਹੀ ਘੁੰਮੇਗੀ।

Exit mobile version