ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਉਣ ਤੋਂ ਬਾਅਦ ਹੁਣ ਉਹ ਚੋਣ ਮੈਦਾਨ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਉਹ ਆਪਣੀ ਪਾਰਟੀ ਵਿੱਚ ਵੱਡੇ-ਵੱਡੇ ਸਿਆਸਤਦਾਨਾਂ ਨੂੰ ਸ਼ਾਮਲ ਕਰ ਰਹੇ ਹਨ। ਇਸੇ ਲੜੀ ਵਿੱਚ ਕੈਪਟਨ ਨੇ ਪਾਰਟੀ ਲਈ 3 ਬੁਲਾਰੇ ਤੇ 10 ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰ ਦਿੱਤੇ ਹਨ।

ਦੱਸ ਦੇਈਏ ਕਿ ਕੈਪਟਨ ਨੇ ਇਹ ਗੱਲ ਸਾਫ ਕਰ ਦਿੱਤੀ ਹੋਈ ਹੈ ਕਿ ਉਹ ਭਾਜਪਾ ਨਾਲ ਗਠਜੋੜ ਕਰਨਗੇ। ਕੈਪਟਨ ਦਾ ਇੱਕੋ-ਇੱਕ ਟੀਚਾ ਪੰਜਾਬ ਦੀ ਸਿਆਸਤ ਵਿੱਚ ਕਾਂਗਰਸ ਨੂੰ ਮਾਤ ਦੇਣਾ ਹੈ। ਹੁਣ ਕੈਪਟਨ ਨੇ ਵੱਡੇ ਕਾਂਗਰਸੀ ਆਗੂਆਂ ਨੂੰ ਆਪਣੀ ਪਾਰਟੀ ਵੱਲ ਖਿੱਚਣਾ ਸ਼ੁਰੂ ਕਰ ਦਿੱਤਾ ਹੈ।

ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸਾਬਕਾ ਸਕੱਤਰ ਤੇ ਬੁਲਾਰੇ ਤੇ ਪੰਜਾਬ ਯੁਵਾ ਵਿਕਾਸ ਬੋਰਡ ਦੇ ਸੀਨੀਅਰ ਉਪ ਪ੍ਰਧਾਨ ਪ੍ਰਿੰਸ ਖੁੱਲਰ ਕੈਪਟਨ ਦੀ ਨਵੀਂ ਬਣਾਈ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਵੀ ਸੋਨੀਆ ਗਾਂਧੀ ਨੂੰ ਅਸਤੀਫਾ ਦੇ ਕੇ ਕੈਪਟਨ ਦੀ ਪਾਰਟੀ ਜੁਆਇਨ ਕੀਤੀ ਸੀ।
ਕੈਪਟਨ ਦਾ ਦਾਅਵਾ ਹੈ ਕਿ ਪੰਜਾਬ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਕਈ ਕਾਂਗਰਸੀ ਦਿੱਗਜ਼ ਉਨ੍ਹਾਂ ਨਾਲ ਆਉਣਗੇ ਜਿਨ੍ਹਾਂ ਵਿਚ ਵੱਡੇ ਨੇਤਾਵਾਂ ਨਾਲ ਕਾਂਗਰਸ ਦੇ ਵਿਧਾਇਕ ਵੀ ਸ਼ਾਮਲ ਹੋਣਗੇ।
Comment here