ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਕਾਂਗਰਸ ਵਿਚ ਸਿਆਸਤ ਗਰਮਾਈ ਹੋਈ ਹੈ। ਵੱਖ-ਵੱਖ ਆਗੂਆਂ ਸਣੇ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਵੀ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋ ਰਹੀਆਂ ਹਨ।
ਮਸ਼ਹੂਰ ਗਾਇਕ ਬੂਟਾ ਮੁਹੰਮਦ ਵੱਲੋਂ ਪਹਿਲਾਂ ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਜੁਆਇਨ ਕੀਤੀ ਸੀ ਪਰ ਇਸ ਦੇ ਤੁਰੰਤ ਬਾਅਦ ਉਨ੍ਹਾਂ ਨੇ ਪਲਟੀ ਮਾਰੀ ਤੇ ਉੁਹ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਸਬੰਧੀ ਜਦੋਂ ਗਾਇਕ ਬੂਟਾ ਮੁਹੰਮਦ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਮੈਂ ਤਾਂ ਸਰਦਾਰ ਅਲੀ ਨੂੰ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਕਰਵਾਉਣ ਲਈ ਗਿਆ ਸੀ ਜਿਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਵੱਲੋਂ ਮੇਰਾ ਸਨਮਾਨ ਕੀਤਾ ਗਿਆ।ਦੱਸ ਦੇਈਏ ਕਿ ਕੈਪਟਨ ਦੀ ਪਾਰਟੀ ਭਾਵੇਂ ਆਉਣ ਵਾਲੀਆਂ ਪੰਜਾਬ ਚੋਣਾਂ ਨਾ ਵੀ ਜਿੱਤੇ ਪਰ ਇੱਕ ਗੱਲ ਪੱਕੀ ਹੈ ਕਿ ਉਹ ਕਾਂਗਰਸ ਲਈ ਇੱਕ ਵੱਡੀ ਚੁਣੌਤੀ ਸਾਬਤ ਹੋਵੇਗੀ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਪਾਰਟੀ ਨਾਲ ਵੱਡਾ ਕਾਂਗਰਸੀ ਵੋਟ ਬੈਂਕ ਟੁੱਟ ਸਕਦਾ ਹੈ।