Site icon SMZ NEWS

ਸੰਯੁਕਤ ਕਿਸਾਨ ਮੋਰਚਾ ਨੇ ਲੁਧਿਆਣਾ ‘ਚ ਸੱਦੀ ਮੀਟਿੰਗ, ਸਿਆਸੀ ਫਰੰਟ ਦੇ ਮੁੱਦੇ ‘ਤੇ ਵੀ ਹੋਵੇਗੀ ਚਰਚਾ

ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਕਿਸਾਨ ਜਥੇਬੰਦੀਆਂ ਦੇ ਪਾਰਟੀ ਬਣਾ ਕੇ ਸਿਆਸਤ ਵਿੱਚ ਆਉਣ ਨੂੰ ਲੈ ਕੇ ਮਤਭੇਦ ਚੱਲ ਰਹੇ ਹਨ। ਕੁਝ ਜਥੇਬੰਦੀਆਂ ਦੇ ਆਗੂ ਚੋਣਾਂ ਲੜਨਾ ਚਾਹੁੰਦੀਆਂ ਹਨ ਤੇ ਕੁਝ ਨਹੀਂ। ਇਸੇ ਵਿਚਾਲੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਲੁਧਿਆਣਾ ਵਿੱਚ ਵੀਰਵਾਰ ਨੂੰ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿੱਚ ਹੋਰ ਗੱਲਾਂ ਦੇ ਨਾਲ-ਨਾਲ ਸਿਆਸੀ ਫਰੰਟ ਬਣਾਉਣ ਦੇ ਮੁੱਦੇ ‘ਤੇ ਵੀ ਵਿਚਾਰ ਕੀਤਾ ਜਾਵੇਗਾ ਤੇ ਫਿਰ ਸਾਰਿਆਂ ਦੀ ਸਹਿਮਤੀ ਨਾਲ ਇਸ ਬਾਰੇ ਫੈਸਲਾ ਲਿਆ ਜਾਵੇਗਾ।

SKM convenes meeting

ਹਾਲਾਂਕਿ ਸੱਤ ਕਿਸਾਨ ਜਥੇਬੰਦੀਆਂ ਨੂੰ ਇਸ ਮੀਟਿੰਗ ਲਈ ਸੱਦਾ ਨਹੀਂ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ, ਬੀਕੇਯੂ (ਕ੍ਰਾਂਤੀਕਾਰੀ), ਆਜ਼ਾਦ ਕਿਸਾਨ ਕਮੇਟੀ ਦੋਆਬਾ, ਬੀਕੇਯੂ (ਸਿੱਧੂਪੁਰ), ਲੋਕ ਭਲਾਈ ਇਨਸਾਫ਼ ਕਮੇਟੀ, ਗੰਨਾ ਸੰਘਰਸ਼ ਕਮੇਟੀ ਦਸੂਹਾ ਅਤੇ ਜੈ ਕਿਸਾਨ ਅੰਦੋਲਨ ਦੇ ਨੁਮਾਇੰਦੇ ਸ਼ਾਮਲ ਹਨ।

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਨੇ ਕਿਹਾ ਕਿ ਜਥੇਬੰਦੀਆਂ ਨੇ ਸਹਿਮਤੀ ਪ੍ਰਗਟਾਈ ਸੀ ਕਿ ਉਹ ਕਾਨੂੰਨਾਂ ਨੂੰ ਰੱਦ ਕਰਨ ਤੱਕ ਸਿਆਸਤ ਤੋਂ ਦੂਰ ਰਹਿਣਗੇ। ਇੱਕ ਵਾਰ ਅਜਿਹਾ ਹੋ ਜਾਣ ਤੋਂ ਬਾਅਦ ਜਥੇਬੰਦੀਆਂ ਦੇ ਕੁਝ ਆਗੂ ਸਿਆਸਤ ਵਿੱਚ ਐਂਟਰੀ ਲਈ ਤਿਆਰ ਹਨ। ਅਸੀਂ ਮੁੱਖ ਧਾਰਾ ਦੀ ਸਿਆਸਤ ਵਿੱਚ ਆਉਣ ਦੇ ਖਿਲਾਫ ਹਾਂ। ਇਸ ਲਈ ਅਸੀਂ ਗੈਰ-ਸਿਆਸੀ ਰਹਿਣ ਅਤੇ ਦੂਜਿਆਂ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਖੁਦ ਚੋਣ ਲੜਨ ਦੇ ਹੱਕ ਵਿੱਚ ਨਹੀਂ ਹਨ। ਅਸੀਂ ਸਾਰੀਆਂ ਯੂਨੀਅਨਾਂ ਦੀ ਮੀਟਿੰਗ ਬੁਲਾਈ ਹੈ। ਉਨ੍ਹਾਂ ਕਿਹਾ ਕਿ ਜੋ ਵੀ ਫੈਸਲਾ ਲੈਣਾ ਹੈ, ਉਹ ਸਾਂਝੇ ਤੌਰ ‘ਤੇ ਸਹਿਮਤੀ ਨਾਲ ਲਿਆ ਜਾਵੇਗਾ।

Exit mobile version