ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਨਾਂ ਵਿੱਚ 46 ਐਲੀਮੈਂਟਰੀ ਸਕੂਲਾਂ ਨੂੰ ਮਿਡਲ ਸਕੂਲ, 100 ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ 83 ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ।ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਨੂੰ ਉਚੇਰੀ ਪੜਾਈ ਜਾਰੀ ਰੱਖਣ ਲਈ ਲੰਮੇ ਪੈਂਡੇ ਤੈਅ ਕਰਨ ਦੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨਾ ਹੈ ਜਿਨ੍ਹਾਂ ਕਾਰਨ ਉਨਾਂ ਨੂੰ ਦਿੱਕਤ ਹੁੰਦੀ ਹੈ ਅਤੇ ਉਹ ਸਕੂਲ ਛੱਡਣ ਲਈ ਮਜਬੂਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਲੋਕ ਹਿੱਤ ਵਿੱਚ ਲਏ ਗਏ ਇਸ ਫੈਸਲੇ ਨਾਲ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।