Indian PoliticsNationNewsPunjab newsWorld

CM ਚੰਨੀ ਸਰਕਾਰ ਵੱਲੋਂ 229 ਸਕੂਲਾਂ ਨੂੰ ਮਿਡਲ ਤੋਂ ਲੈ ਕੇ ਸੀਨੀਅਰ ਸੈਕੰਡਰੀ ਤੱਕ ਕਰਨ ਦਾ ਐਲਾਨ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਮੰਗਲਵਾਰ ਨੂੰ 229 ਸਕੂਲਾਂ ਨੂੰ ਵੱਖੋ-ਵੱਖਰੇ ਪੱਧਰ ’ਤੇ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ। ਇਨਾਂ ਵਿੱਚ 46 ਐਲੀਮੈਂਟਰੀ ਸਕੂਲਾਂ ਨੂੰ ਮਿਡਲ ਸਕੂਲ, 100 ਮਿਡਲ ਸਕੂਲਾਂ ਨੂੰ ਹਾਈ ਸਕੂਲ ਅਤੇ 83 ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਸਕੂਲਾਂ ਵਜੋਂ ਅਪਗ੍ਰੇਡ ਕੀਤਾ ਜਾਵੇਗਾ।ਇਸ ਫੈਸਲੇ ਦਾ ਮਕਸਦ ਵਿਦਿਆਰਥੀਆਂ ਨੂੰ ਉਚੇਰੀ ਪੜਾਈ ਜਾਰੀ ਰੱਖਣ ਲਈ ਲੰਮੇ ਪੈਂਡੇ ਤੈਅ ਕਰਨ ਦੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨਾ ਹੈ ਜਿਨ੍ਹਾਂ ਕਾਰਨ ਉਨਾਂ ਨੂੰ ਦਿੱਕਤ ਹੁੰਦੀ ਹੈ ਅਤੇ ਉਹ ਸਕੂਲ ਛੱਡਣ ਲਈ ਮਜਬੂਰ ਹੋ ਜਾਂਦੇ ਹਨ। ਇਸ ਤੋਂ ਇਲਾਵਾ ਲੋਕ ਹਿੱਤ ਵਿੱਚ ਲਏ ਗਏ ਇਸ ਫੈਸਲੇ ਨਾਲ ਪ੍ਰਸ਼ਾਸਨਿਕ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।

Comment here

Verified by MonsterInsights