Site icon SMZ NEWS

ਕਿਸਾਨ ਨੇਤਾ ਰਾਕੇਸ਼ ਟਿਕੈਤ ਨੂੰ ਚੋਣਾਂ ਲੜਨ ਦਾ ਸੱਦਾ, ਅਖਿਲੇਸ਼ ਯਾਦਵ ਨੇ ਦਿੱਤਾ ਵੱਡਾ ‘ਆਫਰ’

ਇੱਕ ਸਾਲ ਤੋਂ ਵੀ ਵੱਧ ਸਮੇਂ ਤੱਕ ਚੱਲੇ ਅੰਦੋਲਨ ਦੇ ਖਤਮ ਹੋਣ ਦੇ ਨਾਲ ਟਿਕੈਤ ਦੀ ਸਿਆਸੀ ਪਾਰੀ ਦੀਆਂ ਸੰਭਾਵਨਾਵਾਂ ਨੇ ਜ਼ੋਰ ਫੜ ਲਿਆ ਹੈ। ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਸੱਦਾ ਦਿੱਤਾ ਹੈ।

ਜੌਨਪੁਰ ਰੈਲੀ ਦੌਰਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਰਾਕੇਸ਼ ਟਿਕੈਤ ਨੂੰ ਮੈਂ ਲੰਮੇ ਸਮੇਂ ਤੋਂ ਜਾਣਦਾ ਹਾਂ ਅਤੇ ਉਹ ਸਮੇਂ-ਸਮੇਂ ‘ਤੇ ਕਿਸਾਨਾਂ ਦੇ ਮੁੱਦਿਆਂ ਨੂੰ ਚੁੱਕਦੇ ਰਹੇ ਹਨ। ਅਖਿਲੇਸ਼ ਨੇ ਕਿਹਾ ਕਿ ਜੇਕਰ ਟਿਕੈਤ ਚੋਣ ਲੜਨਾ ਚਾਹੁੰਦੇ ਹਨ ਤਾਂ ਇਹ ਚੰਗੀ ਗੱਲ ਹੈ ਅਤੇ ਉਨ੍ਹਾਂ ਦਾ ਸਵਾਗਤ ਹੈ।

ਗਾਜ਼ੀਪੁਰ ‘ਤੇ ਇਕ ਸਾਲ ਪਹਿਲਾਂ ਡੇਰਾ ਲਾਉਣ ਵਾਲੇ ਕਿਸਾਨ ਆਖਿਰਕਾਰ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦੀ ਅਗਵਾਈ ‘ਚ ਵਿਜੇ ਯਾਤਰਾ ਦੇ ਨਾਲ ਅੰਦੋਲਨ ਨੂੰ ‘ਮੁਲਤਵੀ’ ਕਰਕੇ ਵਾਪਸ ਘਰ ਪਰਤ ਆਏ। ਇਸ ਮੌਕੇ ਟਿਕੈਤ ਨੇ ਕਿਹਾ ਕਿ ਅੰਦੋਲਨ ਨੇ ਬਹੁਤ ਕੁਝ ਸਿਖਾਇਆ ਹੈ ਅਤੇ ਇਸ ਨੂੰ ਯਾਦ ਰੱਖਿਆ ਜਾਵੇਗਾ। ਅੰਦੋਲਨ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਹਮੇਸ਼ਾ ਨਾਲ ਰਹਿਣਗੀਆਂ।

ਗੌਰਤਲਬ ਹੈ ਕਿ ਦਿੱਲੀ ਦੀਆਂ ਸਰਹੱਦਾਂ ‘ਤੇ ਤਿੰਨ ਖੇਤੀ ਕਾਨੂੰਨਾਂ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ‘ਚ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਸੀ ਅਤੇ ਹਾਲ ਹੀ ‘ਚ ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਕਿਸਾਨ ਘਰਾਂ ਨੂੰ ਪਰਤ ਗਏ ਹਨ।

Exit mobile version