ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਘਟਨਾ ਤੋਂ ਬਾਅਦ ਅੱਜ ਕਪੂਰਥਲਾ ਵਿੱਚ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦਾ ਵੀ ਸੰਗਤਾਂ ਨੇ ਸੋਧਾ ਲਾਇਆ। ਇਹ ਬੰਦਾ ਤੜਕੇ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਫੜਿਆ ਗਿਆ ਸੀ। ਪਿੰਡ ਦੇ ਲੋਕਾਂ ਨੇ ਉਸ ਨੂੰ ਫੜ ਕੇ ਖੂਬ ਕੁੱਟਿਆ।