ਸੰਯੁਕਤ ਕਿਸਾਨ ਮੋਰਚਾ ਇੱਕ ਦਮਦਾਰ ਪ੍ਰੈਸ਼ਰ ਗਰੁੱਪ ਬਣਾ ਕੇ ਸਿਆਸੀ ਪਾਰਟੀਆਂ ਲਈ ਏਜੰਡੇ ਤੈਅ ਕਰਨ ਦੀ ਤਿਆਰੀ ਵਿੱਚ ਹੈ ਪਰ ਉਸ ਨੇ ਸਿਆਸਤ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰਥਨ ਨਾ ਕਰਨ ਦਾ ਐਲਾਨ ਕੀਤਾ ਹੈ।
ਦਰਅਸਲ ਬਲਬੀਰ ਸਿੰਘ ਰਾਜੇਵਾਲ ਦੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣ ਦੀਆਂ ਕਿਆਸ ਅਰਾਈਆਂ ਅਤੇ ਹਰਮੀਤ ਸਿੰਘ ਕਾਦੀਆਂ ਵੱਲੋਂ ‘ਆਪ’ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੇ ਜਾਣ ਦੀਆਂ ਚਰਚਾਵਾਂ ਵਿਚਾਲੇ ਬੀਤੇ ਦਿਨ 32 ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਹੋਈ ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਸਿਆਸਤ ਵਿੱਚ ਉਤਰਨ ਨੂੰ ਲੈ ਕੇ ਵਿਚਾਰ-ਵਟਾਂਦਰੇ ਕੀਤੇ ਗਏ।
ਮੀਟਿੰਗ ਵਿੱਚ ਕਿਹਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਨੂੰ ਇੱਕ ਪ੍ਰੈਸ਼ਰ ਗਰੁੱਪ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਹੋਰ ਸਿਆਸੀ ਪਾਰਟੀਆਂ ਲਈ ਏਜੰਡਾ ਤੈਅ ਕਰਨਾ ਚਾਹੀਦਾ ਹੈ। ਵਧੇਰੇ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇ ਕੋਈ ਕਿਸਾਨ ਆਗੂ ਨਿੱਜੀ ਤੌਰ ‘ਤੇ ਸਿਆਸਤ ਵਿੱਚ ਆਉਣ ਜਾਂ ਕਿਸੇ ਵਿਸ਼ੇਸ਼ ਪਾਰਟੀ ਦੀ ਟਿਕਟ ‘ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕਰਦਾ ਹੈ, ਤਾਂ ਇਹ ਉਸ ਦਾ ਨਿੱਜੀ ਧੜਾ ਹੋਵੇਗਾ। ਕਿਸਾਨ ਮੋਰਚਾ ਉਸ ਜਥੇਬੰਦੀ ਜਾਂ ਵਿਸ਼ੇਸ਼ ਪਾਰਟੀ ਦਾ ਸਮਰਥਨ ਨਹੀਂ ਕਰੇਗਾ।