ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਹੁਣ ਤੱਕ ਕੋਰੋਨਾ ਤੋਂ ਬਚਾਅ ਲਈ ਟੀਕਾ ਨਹੀਂ ਲੁਆ ਸਕੇ ਹੋ ਤਾਂ ਸੈਲਰੀ ਵੀ ਭੁੱਲ ਹੀ ਜਾਓ। ਪੰਜਾਬ ਸਰਕਾਰ ਦੇ ਜਿਹੜੇ ਮੁਲਾਜ਼ਮਾਂ ਦਾ ਕੋਰੋਨਾ ਟੀਕਾ ਸਰਟੀਫਿਕੇਟ ਦਾ ਨੰਬਰ ਐੱਚ. ਆਰ. ਐੱਮ. ਐੱਸ. ਵਿਚ ਨਹੀਂ ਹੋਵੇਗਾ, ਉਨ੍ਹਾਂ ਨੂੰ ਸੈਲਰੀ ਨਹੀਂ ਮਿਲੇਗੀ ਕਿਉਂਕਿ ਅਜਿਹੇ ਮੁਲਾਜ਼ਮਾਂ ਦੀ ਸੈਲਰੀ ਬਣੇਗੀ ਹੀ ਨਹੀਂ।ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੁੰ ਜਾਰੀ ਪੱਤਰ ਵਿਚ ਹੋਇਆ ਹੈ। ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਐੱਚ. ਆਰ. ਐੱਮ. ਐੱਸ. ਪੋਰਟਲ ਵਿਚ ਕੋਰੋਨਾ ਟੀਕਾ ਸਰਟੀਫਿਕੇਟ ਦਾ ਨੰਬਰ ਦਰਜ ਕਰਨ ਦਾ ਉਪਬੰਧ ਕੀਤਾ ਗਿਆ ਹੈ ਅਤੇ ਇਸ ਨੂੰ ਸੈਲਰੀ ਮੋਡਿਊਲ ਨਾਲ ਜੋੜਿਆ ਗਿਆ ਹੈ। ਇਸ ਵਿਚ ਬਜਟ ਅਧਿਕਾਰੀ ਨੇ ਹਦਾਇਤ ਕੀਤੀ ਹੈ ਕਿ ਜਿਹੜੇ ਮੁਲਾਜ਼ਮਾਂ ਨੂੰ ਦੋਵੇਂ ਵੈਕਸੀਨ ਲੱਗ ਗਈਆਂ ਹਨ, ਉਨ੍ਹਾਂ ਦੇ ਦੋਵਾਂ ਦੇ ਨੰਬਰ ਅਤੇ ਜਿਨ੍ਹਾਂ ਨੂੰ ਇਕ ਵੈਕਸੀਨ ਲੱਗੀ ਹੈ, ਉਨ੍ਹਾਂ ਦੇ ਇਕ ਸਰਟੀਫਿਕੇਟ ਦਾ ਨੰਬਰ ਇਸ ਪੋਰਟਲ ਵਿਚ ਦਰਜ ਕੀਤਾ ਜਾਵੇਗਾ। ਜੇਕਰ ਵੈਕਸੀਨ ਦਾ ਸਰਟੀਫਿਕੇਟ ਨੰਬਰ ਦਰਜ ਨਾ ਕੀਤਾ ਗਿਆ ਤਾਂ ਸਬੰਧਤ ਮੁਲਾਜ਼ਮ ਦੀ ਸੈਲਰੀ ਨਹੀਂ ਬਣੇਗੀ ਅਤੇ ਇਸ ਲਈ ਖਾਤੇ ਵਿੱਚ ਨਹੀਂ ਆਵੇਗੀ।
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਤਨਖ਼ਾਹਾਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ
