ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਹੁਣ ਤੱਕ ਕੋਰੋਨਾ ਤੋਂ ਬਚਾਅ ਲਈ ਟੀਕਾ ਨਹੀਂ ਲੁਆ ਸਕੇ ਹੋ ਤਾਂ ਸੈਲਰੀ ਵੀ ਭੁੱਲ ਹੀ ਜਾਓ। ਪੰਜਾਬ ਸਰਕਾਰ ਦੇ ਜਿਹੜੇ ਮੁਲਾਜ਼ਮਾਂ ਦਾ ਕੋਰੋਨਾ ਟੀਕਾ ਸਰਟੀਫਿਕੇਟ ਦਾ ਨੰਬਰ ਐੱਚ. ਆਰ. ਐੱਮ. ਐੱਸ. ਵਿਚ ਨਹੀਂ ਹੋਵੇਗਾ, ਉਨ੍ਹਾਂ ਨੂੰ ਸੈਲਰੀ ਨਹੀਂ ਮਿਲੇਗੀ ਕਿਉਂਕਿ ਅਜਿਹੇ ਮੁਲਾਜ਼ਮਾਂ ਦੀ ਸੈਲਰੀ ਬਣੇਗੀ ਹੀ ਨਹੀਂ।ਇਹ ਖੁਲਾਸਾ ਵਿੱਤ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੁੰ ਜਾਰੀ ਪੱਤਰ ਵਿਚ ਹੋਇਆ ਹੈ। ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਐੱਚ. ਆਰ. ਐੱਮ. ਐੱਸ. ਪੋਰਟਲ ਵਿਚ ਕੋਰੋਨਾ ਟੀਕਾ ਸਰਟੀਫਿਕੇਟ ਦਾ ਨੰਬਰ ਦਰਜ ਕਰਨ ਦਾ ਉਪਬੰਧ ਕੀਤਾ ਗਿਆ ਹੈ ਅਤੇ ਇਸ ਨੂੰ ਸੈਲਰੀ ਮੋਡਿਊਲ ਨਾਲ ਜੋੜਿਆ ਗਿਆ ਹੈ। ਇਸ ਵਿਚ ਬਜਟ ਅਧਿਕਾਰੀ ਨੇ ਹਦਾਇਤ ਕੀਤੀ ਹੈ ਕਿ ਜਿਹੜੇ ਮੁਲਾਜ਼ਮਾਂ ਨੂੰ ਦੋਵੇਂ ਵੈਕਸੀਨ ਲੱਗ ਗਈਆਂ ਹਨ, ਉਨ੍ਹਾਂ ਦੇ ਦੋਵਾਂ ਦੇ ਨੰਬਰ ਅਤੇ ਜਿਨ੍ਹਾਂ ਨੂੰ ਇਕ ਵੈਕਸੀਨ ਲੱਗੀ ਹੈ, ਉਨ੍ਹਾਂ ਦੇ ਇਕ ਸਰਟੀਫਿਕੇਟ ਦਾ ਨੰਬਰ ਇਸ ਪੋਰਟਲ ਵਿਚ ਦਰਜ ਕੀਤਾ ਜਾਵੇਗਾ। ਜੇਕਰ ਵੈਕਸੀਨ ਦਾ ਸਰਟੀਫਿਕੇਟ ਨੰਬਰ ਦਰਜ ਨਾ ਕੀਤਾ ਗਿਆ ਤਾਂ ਸਬੰਧਤ ਮੁਲਾਜ਼ਮ ਦੀ ਸੈਲਰੀ ਨਹੀਂ ਬਣੇਗੀ ਅਤੇ ਇਸ ਲਈ ਖਾਤੇ ਵਿੱਚ ਨਹੀਂ ਆਵੇਗੀ।
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਤਨਖ਼ਾਹਾਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ
December 22, 20210

Related tags :
#cmchanni #PunjabCongress Punjab Punjab News Social media Social media news
Related Articles
February 7, 20240
सीएम मान इस दिन गोइंदवाल थर्मल प्लांट को जनता को समर्पित करेंगे
मुख्यमंत्री भगवंत मान के नेतृत्व वाली सरकार ने गोइंदवाल थर्मल प्लांट खरीदा है ताकि पंजाब को गर्मियों में बिजली की समस्या का सामना न करना पड़े। अब पंजाब राज्य बिजली निगम लिमिटेड ने गोइंदवाल साहिब थर्मल
Read More
December 9, 20200
Farmer Bill Protest: ਕਿਸਾਨ ਅੰਦੋਲਨ ਨੂੰ ਸਮਝਣ ਵਿੱਚ ਮੋਦੀ ਸਰਕਾਰ ਨੂੰ ਪਿਆ ਭੁਲੇਖਾ, ਕਿ ਇਹ ਸੱਚ ਹੈ ?
ਮੋਦੀ ਸਰਕਾਰ ਕਿਸਾਨ ਅੰਦੋਲਨ ਬਾਰੇ ਮਿਸ-ਕੈਲਕੂਲੇਸ਼ਨ ਕਰ ਬੈਠੀ ਹੈ…
ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਵਿਰੋਧ ਉਦੋਂ ਹੀ ਸ਼ੁਰੂ ਹੋ ਗਿਆ ਸੀ ਜਦੋਂ ਇਹ ਆਰਡੀਨੈਂਸ ਸਨ ਪਰ ਵਿਰੋਧ ਦੇ ਬਾਵਜੂਦ ਸਰਕਾਰ ਨੇ ਇਹ ਆਰਡੀਨੈਂਸ ਬਿੱਲ ਦੇ ਰੂਪ ਵਿੱਚ
Read More
January 21, 20220
ਲਖੀਮਪੁਰ : ਪੁਲਿਸ ਨੇ 7 ਕਿਸਾਨਾਂ ਨੂੰ ਬਣਾਇਆ 2 BJP ਨੇਤਾਵਾਂ ਦੀ ਹੱਤਿਆ ਦੇ ਦੋਸ਼ੀ
ਯੂ. ਪੀ. ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿਚ ਦੂਜੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਚਾਰਜਸ਼ੀਟ ਵਿਚ 7 ਕਿਸਾਨਾਂ ਖਿਲਾਫ ਇੱਕ ਡਰਾਈਵਰ ਤੇ ਦੋ ਭਾਜਪਾ ਨੇਤਾਵਾਂ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਪਿਛਲੇ ਸਾਲ ਲਖੀਮਪੁਰ ਵਿਚ 3 ਅਕਤੂਬਰ ਦੀ ਘਟਨਾ ਨ
Read More

Comment here