ਗੜ੍ਹਸ਼ੰਕਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਬੀਤੀ ਰਾਤ ਕੁਝ ਅਣਪਛਾਤੇ ਬੰਦਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਵਿਧਾਇਕ ਜੈ ਕ੍ਰਿਸ਼ਨ ਬੰਗਾ ਰੋਡ ‘ਤੇ ਸਥਿਤ ਨਿਰੰਕਾਰੀ ਭਵਨ ਨੇੜੇ ਆਪਣੇ ਘਰ ਪਰਤ ਰਹੇ ਸਨ ਤਾਂ ਉਨ੍ਹਾਂ ਦੀ ਗੱਡੀ ‘ਤੇ ਕੁਝ ਅਣਪਛਾਤੇ 4 ਬੰਦਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਡਰਾਈਵਰ ਵਾਲੀ ਸਾਈਡ ਦੇ ਸ਼ੀਸ਼ੇ ਟੁੱਟ ਗਏ। ਪੁਲਿਸ ਥਾਣਾ ਗੜ੍ਹਸ਼ੰਕਰ ਵੱਲੋਂ ਅਣਪਛਾਤੇ ਹਮਲਾਵਰਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Comment here