ਪੰਜਾਬ ਸਰਕਾਰ ਵੱਲੋਂ ਫਤਹਿਰਗੜ੍ਹ ਸਾਹਿਬ ਵਿੱਚ 27 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼ਹੀਦੀ ਸਭਾ ਮੌਕੇ ਜ਼ਿਲ੍ਹੇ ਵਿੱਚ ਹਰ ਸਾਲ ਵਾਂਗ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਦੇ ਚੱਲਦਿਆਂ ਇਸ ਦਿਨ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਫਤਹਿਰਗੜ੍ਹ ਸਾਹਿਬ ਜ਼ਿਲ੍ਹੇ ‘ਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
