Indian PoliticsLudhiana NewsNationNewsPunjab newsWorld

ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ਬੇਅਦਬੀ ਮਾਮਲੇ ‘ਤੇ ਪੰਜਾਬ ਦੇ DGP ਦਾ ਵੱਡਾ ਬਿਆਨ

ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਅੱਜ ਲੁਧਿਆਣਾ ਬਲਾਸਟ ਅਤੇ ਬੇਅਦਵੀ ਦੇ ਮਾਮਲਿਆਂ ਨੂੰ ਲੈ ਕੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਅਦਬੀ ਦੇ ਮਾਮਲੇ ‘ਤੇ ਬੋਲਦਿਆਂ ਡੀਜੀਪੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਅਦਬੀ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇੱਕ SIT ਬਣਾਈ ਗਈ ਸੀ, ਜਿਸ ‘ਚ ਕਈ ਵੱਡੇ ਅਧਿਕਾਰੀ ਸ਼ਾਮਿਲ ਹਨ, ਜਿਸ ਦੀ ਰਿਪੋਰਟ ਜਲਦ ਹੀ ਸਾਹਮਣੇ ਆਵੇਗੀ।

ਉਨ੍ਹਾਂ ਕਿਹਾ ਕਿ ਪਰ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ, ਜਦਕਿ ਕਪੂਰਥਲਾ ‘ਚ ਵੀ ਇੱਕ ਮਾਮਲਾ ਸਾਹਮਣੇ ਆਇਆ ਹੈ। ਸਾਹਮਣੇ ਆਏ ਮਾਮਲੇ ‘ਚ ਗੁਰਦੁਆਰਾ ਸਾਹਿਬ ਪਾਠੀ ਵੱਲੋਂ ਇੱਕ ਨਿੱਜੀ ਜਗ੍ਹਾ ‘ਤੇ ਬਣਿਆ ਹੋਇਆ ਸੀ ਪਰ ਜਦੋਂ ਇਸ ਮਾਮਲੇ ਦੀ ਜਾਂਚ ਅੱਗੇ ਵਧੀ ਤਾਂ ਪਤਾ ਲੱਗਾ ਕਿ ਗੁਰਦੁਆਰਾ ਸਾਹਿਬ ‘ਚ ਦਾਖਲ ਹੋਇਆ ਵਿਅਕਤੀ ਚੋਰੀ ਦੇ ਮਕਸਦ ਨਾਲ ਅੰਦਰ ਗਿਆ ਸੀ, ਜਿਸ ਤੋਂ ਬਾਅਦ ਜੋ ਵੀ ਹੋਇਆ, ਉਹ ਸਹੀ ਨਹੀਂ ਸੀ। ਸਭ ਨੂੰ ਸਮਝਣਾ ਪਵੇਗਾ ਕਿ ਪੁਲਿਸ ਆਪਣਾ ਕੰਮ ਕਰੇਗੀ ਇਸ ਲਈ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲਿਆ ਜਾਵੇ। ਕਪੂਰਥਲਾ ਵਿੱਚ ਕੋਈ ਬੇਅਦਬੀ ਨਹੀਂ ਹੋਈ ਅਤੇ ਮੁੱਖ ਦੋਸ਼ੀ ਫੜੇ ਗਏ ਹਨ ਜਿਸ ਵਿੱਚ ਬਾਕੀ ਲੋਕ ਵੀ ਸ਼ਾਮਿਲ ਹਨ ਉਨ੍ਹਾਂ ਦੀ ਵੀ ਪੜਤਾਲ ਕਤੀ ਜਾ ਰਹੀ ਹੈ।

ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਆਉਣ ਵਾਲੀਆਂ ਹਨ, ਜਿਸ ਵਿੱਚ ਪੰਜਾਬ ਪੁਲਿਸ ਵੱਲੋਂ ਚੋਣਾਂ ਅਮਨ-ਅਮਾਨ ਨਾਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਵਿੱਚ ਕਿਸੇ ਕਿਸਮ ਦਾ ਡਰ ਨਹੀਂ ਹੋਣਾ ਚਾਹੀਦਾpunjab dgps big statement। ਜਿਸ ਨੂੰ ਦੇਖਦਿਆਂ ਪੁਲਿਸ ਨੂੰ ਸਰਗਰਮ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਸੂਬੇ ਵਿੱਚ ਚੰਗਾ ਮਾਹੌਲ ਬਣਿਆ ਰਹੇ। ਜਿਸ ਨਾਲ ਜਨਤਾ ਸੁਰੱਖਿਅਤ ਮਹਿਸੂਸ ਕਰਦੀ ਹੈ। ਸਾਨੂੰ ਜਨਤਾ ਦੇ ਸਹਿਯੋਗ ਦੀ ਲੋੜ ਪਵੇਗੀ ਜੇਕਰ ਕੋਈ ਵੀ ਕਿਸੇ ਸ਼ੱਕੀ ਵਿਅਕਤੀ ਨੂੰ ਦੇਖਦਾ ਹੈ ਜਾ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਸੂਚਨਾ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਸਾਂਝਾ ਸਿਸਟਮ ਚਲਾਇਆ ਜਾ ਸਕੇ। DGP ਨੇ ਕਿਹਾ ਕਿ ਪਰ ਕੋਈ ਵੀ ਕਿਸੇ ਨਾਲ ਆਪਸੀ ਰੰਜਿਸ਼ ਕੱਢਣ ਦੇ ਲਈ ਸੂਚਨਾ ਨਾ ਦੇਵੇ।

Comment here

Verified by MonsterInsights