Site icon SMZ NEWS

ਕੋਰੋਨਾ ਨਾਲ ਨਜਿੱਠਣ ਲਈ ਸਰਕਾਰ ਨੇ ਬੰਦ ਕੀਤੇ ਸਿਨੇਮਾ ਹਾਲ, ਗੁੱਸੇ ‘ਚ ਬੈਲਜੀਅਮ ਦੇ ਲੋਕ ਆਏ ਸੜਕਾਂ ‘ਤੇ

ਓਮੀਕਰੋਨ ਦੇ ਵਧਦੇ ਖ਼ਤਰੇ ਨਾਲ ਨਜਿੱਠਣ ਲਈ, ਪਾਬੰਦੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕੁਝ ਦੇਸ਼ਾਂ ਨੇ ਸਖਤ ਕਦਮ ਚੁੱਕੇ ਹਨ ਅਤੇ ਜਲਦ ਹੀ ਉਨ੍ਹਾਂ ਦਾ ਐਲਾਨ ਕਰ ਸਕਦੇ ਹਨ। ਇਸ ਦੌਰਾਨ ਐਤਵਾਰ ਨੂੰ ਬੈਲਜੀਅਮ ਦੀ ਰਾਜਧਾਨੀ ਬ੍ਰਸੇਲਜ਼ ‘ਚ ਭਾਰੀ ਵਿਰੋਧ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਖਾਸ ਕਰਕੇ ਸਿਨੇਮਾ ਹਾਲਾਂ ਨੂੰ ਬੰਦ ਕਰਨ ਤੋਂ ਨਾਰਾਜ਼ ਹਨ। ਆਪਣੀ ਨਾਰਾਜ਼ਗੀ ਜ਼ਾਹਰ ਕਰਨ ਲਈ ਉਹ ਐਤਵਾਰ ਨੂੰ ਵੱਡੀ ਗਿਣਤੀ ‘ਚ ਸੜਕਾਂ ‘ਤੇ ਉਤਰ ਆਏ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਰਾਜਧਾਨੀ ਦੇ ਮੋਂਟ ਡੇਸ ਆਰਟਸ ਸਕੁਆਇਰ ਇਕੱਠੇ ਹੋਏ। ਇੱਥੇ ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਸਾਜ਼ ਵਜਾ ਕੇ ਸਰਕਾਰੀ ਫੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਭਿਆਚਾਰਕ ਥਾਵਾਂ ਜਿਵੇਂ ਥੀਏਟਰ, ਸਿਨੇਮਾ ਹਾਲ ਬੰਦ ਕਰਕੇ ਚੰਗਾ ਨਹੀਂ ਕੀਤਾ। ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।

Cinema halls closed by government

ਬੈਲਜੀਅਮ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ। ਇਸ ਦੇ ਤਹਿਤ, ਥੀਏਟਰ, ਕੰਸਰਟ ਹਾਲ ਅਤੇ ਕਾਨਫਰੰਸ ਹਾਲ ਵਰਗੀਆਂ ਅੰਦਰੂਨੀ ਥਾਵਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਸਟੇਡੀਅਮਾਂ ਵਿੱਚ ਆਊਟਡੋਰ ਸਮਾਗਮਾਂ, ਖੇਡ ਸਮਾਗਮਾਂ ਅਤੇ ਟੈਂਟਾਂ ਆਦਿ ’ਤੇ ਵੀ ਪਾਬੰਦੀ ਲਗਾਈ ਗਈ ਹੈ। ਬਾਹਰੀ ਕ੍ਰਿਸਮਿਸ ਬਾਜ਼ਾਰਾਂ ‘ਤੇ ਵੀ ਪਾਬੰਦੀਆਂ ਲਗਾਈਆਂ ਗਈਆਂ ਸਨ, ਪਰ ਬਾਅਦ ਵਿੱਚ ਉਨ੍ਹਾਂ ਨੂੰ ਖੁੱਲ੍ਹਾ ਰਹਿਣ ਦਿੱਤਾ ਗਿਆ ਸੀ। ਨਾਲ ਹੀ, ਕੋਵਿਡ ਪਾਬੰਦੀਆਂ ਦੇ ਤਹਿਤ ਮਨੋਰੰਜਨ ਪਾਰਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ 2 ਮਿਲੀਅਨ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਘੱਟੋ-ਘੱਟ 28,149 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੈਲਜੀਅਮ ਅਜੇ ਵੀ ਕੋਰੋਨਾ ਦੀ ਚੌਥੀ ਲਹਿਰ ਤੋਂ ਉਭਰ ਰਿਹਾ ਹੈ ਅਤੇ ਓਮੀਕਰੋਨ ਦੇ ਰੂਪ ਵਿੱਚ ਇੱਕ ਨਵਾਂ ਖ਼ਤਰਾ ਇਸ ਨੂੰ ਘੇਰ ਰਿਹਾ ਹੈ। ਰਿਪੋਰਟ ਮੁਤਾਬਕ ਹਸਪਤਾਲ ਦੇ ਸਟਾਫ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਬਰੇਕਿੰਗ ਪੁਆਇੰਟ ‘ਤੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਸਖ਼ਤ ਫੈਸਲੇ ਲੈ ਰਹੀ ਹੈ ਪਰ ਲੋਕ ਇਸ ਲਈ ਤਿਆਰ ਨਹੀਂ ਹਨ। ਤੁਹਾਨੂੰ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਵੀ ਬਰਸੇਲਜ਼ ਵਿੱਚ ਹਜ਼ਾਰਾਂ ਲੋਕਾਂ ਨੇ ਕੋਵਿਡ-19 ਨੂੰ ਲੈ ਕੇ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਖ਼ਿਲਾਫ਼ ਸ਼ਾਂਤੀਪੂਰਵਕ ਪ੍ਰਦਰਸ਼ਨ ਕੀਤਾ ਸੀ।

Exit mobile version