ਅੰਮ੍ਰਿਤਸਰ ਦੀ ਸਭ ਤੋਂ ਹੌਟ ਸੀਟ ਨਾਰਥ ਮੰਨੀ ਜਾਂਦੀ ਹੈ। ਅਕਾਲੀ ਦਲ ਨੇ ਜਿੱਥੇ ਇੱਥੋਂ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ, ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਯਾਨੀ ਸੋਮਵਾਰ ਨੂੰ ਇਸ ਸੀਟ ‘ਤੇ ਚੋਣ ਪ੍ਰਚਾਰ ਕਰਨ ਪਹੁੰਚ ਰਹੇ ਹਨ। ਇਸ ਦੌਰਾਨ ਉਹ ਨਾ ਸਿਰਫ ਨੌਜਵਾਨਾਂ ਨੂੰ ਮਿਲਣਗੇ, ਇਸ ਤੋਂ ਇਲਾਵਾ ਵਪਾਰੀਆਂ ਨਾਲ ਵੀ ਮੀਟਿੰਗ ਕਰਨਗੇ।

Comment here