ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਭਾਈ ਮਨਜੀਤ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਟਵਿੱਟਰ ‘ਤੇ ਸਾਂਝੀ ਕੀਤੀ ਹੈ l
ਗੌਰਤਲਬ ਹੈ ਕਿ ਅੱਜ ਸੁਖਬੀਰ ਬਾਦਲ ਨੇ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਵਜੋਂ ਉਤਾਰਿਆ ਹੈ। ਹੁਣ ਤੱਕ ਅਕਾਲੀ ਦਲ ਵੱਲੋਂ 93 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।