Indian PoliticsNationNewsPunjab newsWorld

ਬਠਿੰਡਾ Airport ਅਧਿਕਾਰੀਆਂ ਨੂੰ ਬੋਲੇ ਮੋਦੀ, ‘ਆਪਣੇ CM ਨੂੰ ਧੰਨਵਾਦ ਕਹਿਣਾ, ਮੈਂ ਜ਼ਿੰਦਾ ਮੁੜ ਆਇਆ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਫਿਰੋਜ਼ਪੁਰ ਦੌਰੇ ਨੂੰ ਰੱਦ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲਾ ਨੇ ਇਸ ਰੈਲੀ ਨੂੰ ਰੱਦ ਕਰਨ ਦਾ ਕਾਰਨ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਇੰਤਜ਼ਾਮਾਂ ਵਿੱਚ ਕਮੀ ਨੂੰ ਦੱਸਿਆ ਹੈ। ਇਸ ਤੋਂ ਬਾਅਦ ਉਹ ਬਠਿੰਡਾ ਏਅਰਪੋਰਟ ਵੱਲ ਵਾਪਿਸ ਪਰਤ ਗਏ। ਰਿਪੋਰਟਾਂ ਮੁਤਾਬਕ, ਬਠਿੰਡਾ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਉਥੇ ਦੇ ਅਧਿਕਾਰੀਆਂ ਨੂੰ ਕਿਹਾ ਕਿ ‘ਆਪਣੇ ਸੀ.ਐੱਮ. ਨੂੰ ਧੰਨਵਾਦ ਕਹਿਣਾ ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਮੁੜ ਆਇਆ।

ਦੱਸ ਦੇਈਏ ਕਿ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਸੁਰੱਖਿਆ ਇੰਤਜ਼ਾਮਾਂ ਵਿੱਚ ਕਮੀ ਕਰਕੇ ਇਹ ਰੈਲੀ ਰੱਦ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦੀ ਵਿਵਸਥਾ ਨਹੀਂ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਦੇ ਕਾਫ਼ਲੇ ਨੂੰ ਰਾਹ ਵਿੱਚ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਰਾਹ ਵਿੱਚ ਕਈ ਪ੍ਰਦਰਸ਼ਨਕਾਰੀ ਖੜ੍ਹੇ ਸਨ। ਵਾਪਸੀ ਦੌਰਾਨ ਵੀ ਪੀ.ਐੱਮ. ਮੋਦੀ 15-20 ਮਿੰਟ ਫਲਾਈਓਰ ‘ਤੇ ਫਸੇ ਰਹੇ। ਕੇਂਦਰ ਨੇ ਸੂਬਾ ਸਰਕਾਰ ਤੋਂ ਇਸ ਬਾਰੇ ਰਿਪੋਰਟ ਤਲਬ ਕੀਤੀ ਹੈ।

ਗ੍ਰਹਿ ਮੰਤਰਾਲਾ ਨੇ ਕਿਹਾ ਕਿ ਪੀ.ਐੱਮ. ਮੋਦੀ ਦੇ ਦੌਰੇ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸੜਕ ਰਾਹੀਂ ਕਿਸੇ ਵੀ ਆਵਾਜਾਈ ਨੂੰ ਸੁਰੱਖਿਅਤ ਕਰਨ ਲਈ ਵਾਧੂ ਸੁਰੱਖਿਆ ਤਾਇਨਾਤ ਨਹੀਂ ਕੀਤੀ ਗਈ ਸੀ। ਸੁਰੱਖਿਆ ਵਿੱਚ ਇਸ ਕੁਤਾਹੀ ਮਗਰੋਂ ਬਠਿੰਡਾ ਹਵਾਈ ਅੱਡੇ ਵੱਲ ਵਾਪਸ ਜਾਣ ਦਾ ਫੈਸਲਾ ਕੀਤਾ ਗਿਆ।

ਗ੍ਰਹਿ ਮੰਤਰਾਲੇ (ਐੱਮ.ਐੱਚ.ਏ.) ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਗੰਭੀਰ ਸੁਰੱਖਿਆ ਦੀ ਕਮੀ ਦਾ ਨੋਟਿਸ ਲਿਆ ਹੈ ਤੇ ਰਾਜ ਸਰਕਾਰ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਰਾਜ ਸਰਕਾਰ ਨੂੰ ਵੀ ਇਸ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ਵਿੱਚ ਸਪਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ PM ਮੋਦੀ ਦੀ ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ ਹੈ।

Comment here

Verified by MonsterInsights