Site icon SMZ NEWS

PM ਮੋਦੀ ਦੀ ਰੈਲੀ ਰੱਦ ਨਹੀਂ ਮੁਲਤਵੀ ਹੋਈ, ਮੁੜ ਆਉਣਗੇ ਪੰਜਾਬ- ਕੇਂਦਰੀ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਕਾਰਨਾਂ ਕਰਕੇ ਰੈਲੀ ਨੂੰ ਸੰਬੋਧਨ ਦਾ ਪ੍ਰੋਗਰਾਮ ਰੱਦ ਕੀਤਾ ਹੈ। ਫਿਰੋਜ਼ਪੁਰ ਵਿੱਚ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਸਟੇਜ ਤੋਂ ਇਹ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਰੈਲੀ ਮੁਲਤਵੀ ਕੀਤੀ ਗਈ ਹੈ, ਰੱਦ ਨਹੀਂ। ਉਨ੍ਹਾਂ ਕਿਹਾ ਕਿ ਜਲਦ ਹੀ ਪੀ. ਐੱਮ. ਮੋਦੀ ਦੁਬਾਰਾ ਪੰਜਾਬ ਵਿੱਚ ਆਉਣਗੇ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਰੈਲੀ ਨੂੰ ਲੈ ਕੇ ਕਿਸਾਨਾਂ ਵੱਲੋਂ ਵੀ ਕਈ ਥਾਵਾਂ ‘ਤੇ ਸੜਕਾਂ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਪਹਿਲੀ ਵਾਰ ਪੰਜਾਬ ਪਹੁੰਚੇ ਹਨ।ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ ਫਿਰੋਜ਼ਪੁਰ ਦੌਰਾ ਰੱਦ ਕਰ ਦਿੱਤਾ, ਜਿੱਥੇ ਉਹ ਬੁੱਧਵਾਰ ਨੂੰ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਨੇ ਵਾਪਸ ਮੁੜਨ ਦਾ ਫ਼ੈਸਲਾ ਕੀਤਾ ਹੈ ਪਰ ਬਾਅਦ ਵਿੱਚ ਇਸ ਦਾ ਕਾਰਨ ਸੁਰੱਖਿਆ ਇੰਤਜ਼ਾਮਾਂ ਵਿੱਚ ਕਮੀ ਨੂੰ ਦੱਸਿਆ ਗਿਆ।

Exit mobile version