Site icon SMZ NEWS

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ‘ਤੇ ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਜਵਾਬ, ਦੱਸੇ ਇਹ ਕਾਰਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਉਲੰਘਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ (MHA) ਨੂੰ ਜਵਾਬ ਭੇਜਿਆ ਹੈ। ਉਨ੍ਹਾਂ ਨੇ ਆਪਣੇ ਜਵਾਬ ‘ਚ ਦੱਸਿਆ ਹੈ ਕਿ ਕਿਹੜੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ, ਜਿਸ ਕਾਰਨ ਪੀਐੱਮ ਮੋਦੀ ਦੀ ਸੁਰੱਖਿਆ ‘ਚ ਕਮੀ ਆਈ ਹੈ। ਗ੍ਰਹਿ ਮੰਤਰਾਲੇ ਦੀ ਟੀਮ ਫਿਰੋਜ਼ਪੁਰ ਪਹੁੰਚੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਜਾਂਚ ਕਰੇਗੀ। ਫਿਰੋਜ਼ਪੁਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੀ ਹੈ।

Punjab government has sent

ਦੱਸ ਦੇਈਏ ਕਿ ਪੰਜਾਬ ਦੇ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਰਿਪੋਰਟ ਸੂਬੇ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਤਿਆਰ ਕੀਤੀ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦਿੱਤੇ ਆਪਣੇ ਜਵਾਬ ਵਿੱਚ ਦੱਸਿਆ ਹੈ ਕਿ ਪੂਰੇ ਪੰਜਾਬ ਵਿੱਚ ਹੋ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਵਾਧੂ ਬਲ ਤਾਇਨਾਤ ਕੀਤੇ ਗਏ ਸਨ। ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ। ਹਾਲਾਂਕਿ, ਬੀਜੇਪੀ ਨੇ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕਮੀ ਨੂੰ ਯੋਜਨਾਬੱਧ ਦੱਸਿਆ ਹੈ। ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਕੇਂਦਰ ਪੰਜਾਬ ਪੁਲੀਸ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਵਿਚਾਰ ਕਰ ਰਿਹਾ ਹੈ।

Punjab government has sent

ਸੂਤਰਾਂ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਅਧਿਕਾਰੀਆਂ ਖ਼ਿਲਾਫ਼ ਐਸਪੀਜੀ ਐਕਟ ਦੀ ਧਾਰਾ 14 ਤਹਿਤ ਕਾਰਵਾਈ ਕਰਨ ਬਾਰੇ ਰਾਏ ਲੈ ਰਹੀ ਹੈ। ਐਸਪੀਜੀ ਐਕਟ ਦੀ ਧਾਰਾ 14 ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਰਾਜਾਂ ਦੀ ਜ਼ਿੰਮੇਵਾਰੀ ਨਾਲ ਸਬੰਧਤ ਹੈ। ਦੱਸ ਦੇਈਏ ਕਿ 5 ਜਨਵਰੀ ਨੂੰ ਪੰਜਾਬ ਦੇ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦਾ ਪ੍ਰੋਗਰਾਮ ਸੀ। ਬਠਿੰਡਾ ਹਵਾਈ ਅੱਡੇ ਨੂੰ ਜਾਂਦੇ ਸਮੇਂ ਪ੍ਰਧਾਨ ਮੰਤਰੀ ਦਾ ਕਾਫਲਾ ਫਿਰੋਜ਼ਪੁਰ ਦੇ ਫਲਾਈਓਵਰ ‘ਤੇ 15-20 ਮਿੰਟ ਤੱਕ ਫਸਿਆ ਰਿਹਾ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕਾਫਲੇ ਤੋਂ ਕੁਝ ਦੂਰੀ ‘ਤੇ ਪ੍ਰਦਰਸ਼ਨ ਚੱਲ ਰਿਹਾ ਸੀ।

Exit mobile version