Site icon SMZ NEWS

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ, ਸੁਪਰੀਮ ਕੋਰਟ ‘ਚ ਚੀਫ ਜਸਟਿਸ ਦੀ ਬੈਂਚ ਅੱਜ ਕਰੇਗੀ ਸੁਣਵਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਸੁਪਰੀਮ ਕੋਰਟ ਵਿਚ ਚੀਫ ਜਸਟਿਸ ਐਨਵੀ ਰਮਨਾ, ਜਸਟਿਸ ਸੂਰਜਕਾਂਤ ਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਇਹ ਸੁਣਵਾਈ ਕਰੇਗੀ। ਇਸ ਮਾਮਲੇ ਵਿਚ ਦਾਇਰ ਪਟੀਸ਼ਨ ਵਿਚ ਪੀ. ਐੱਮ. ਦੀ ਸੁਰੱਖਿਆ ਵਿਚ ਵਰਤੀ ਗਈ ਲਾਪ੍ਰਵਾਹੀ ਦਾ ਨੋਟਿਸ ਲੈਂਦਿਆਂ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਬਠਿੰਡਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਜ਼ਰੀਏ ਸਾਰੇ ਸਬੂਤ ਇਕੱਠਾ ਕਰਵਾ ਕੇ ਇਸ ਦੀ ਜਾਂਚ ਕਰਵਾਈ ਜਾਵੇ। ਇਸ ਤੋਂ ਇਲਾਵਾ ਕੇਂਦਰ ਤੇ ਰਾਜ ਸਰਕਾਰਾਂ ਦੀਆਂ ਟੀਮਾਂ ਵੀ ਇਸ ਮਾਮਲੇ ਦੀ ਜਾਂਚ ‘ਚ ਜੁੱਟ ਗਈਆਂ ਹਨ। PM ਮੋਦੀ ਦੀ ਸੁਰੱਖਿਆ ਵਿਚ ਕੁਤਾਹਲੀ ਮਾਮਲੇ ‘ਚ ਕੇਂਦਰ ਸਰਕਾਰ ਨੇ ਵੀ ਜਾਂਚ ਕਮੇਟੀ ਬਣਾ ਦਿੱਤੀ ਹੈ ਜਿਸ ਵਿਚ ਇੰਟੈਲੀਜੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ ਬਲਬੀਰ ਸਿੰਘ, ਸਕਿਓਰਿਟੀ ਸਕੱਤਰ ਸੁਧੀਰ ਕੁਮਾਰ ਸਕਸੈਨਾ ਤੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਦੇ ਆਈ. ਜੀ. ਐੱਸ. ਸੁਰੇਸ਼ ਸ਼ਾਮਲ ਹਨ।

ਇਸੇ ਮਾਮਲੇ ‘ਚ ਪੰਜਾਬ ਸਰਕਾਰ ਨੇ ਵੀ ਕਮੇਟੀ ਬਣਾਈ ਹੈ। ਇਸ ਜਾਂਚ ਕਮੇਟੀ ਵਿਚ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਤੇ ਪੰਜਾਬ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਸ਼ਾਮਲ ਹਨ। ਇਹ ਕਮੇਟੀ 3 ਦਿਨ ਵਿਚ ਰਿਪੋਰਟ ਦੇਵੇਗੀ।

Exit mobile version