Site icon SMZ NEWS

ਪੰਜਾਬ ‘ਚ ਕੌਣ ਹੋਵੇਗਾ ‘ਆਪ’ ਦਾ ਸੀਐੱਮ ਉਮੀਦਵਾਰ, ਚੰਡੀਗੜ੍ਹ ਪਹੁੰਚਦੇ ਹੀ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ‘ਚ ਹੁਣ ਕਰੀਬ 1 ਮਹੀਨਾ ਬਾਕੀ ਹੈ ਅਤੇ ਇਸ ਦੌਰਾਨ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚ ਕੇ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਜੇਕਰ ਅਸੀਂ ਸੱਤਾ ‘ਚ ਆਉਂਦੇ ਹਾਂ ਤਾਂ ਆਮ ਆਦਮੀ ਲੈ ਕੇ ਪ੍ਰਧਾਨ ਮੰਤਰੀ ਤੱਕ ਦੀ ਸੁਰੱਖਿਆ ਯਕੀਨੀ ਬਣਾਵਾਂਗੇ।

ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਉਮੀਦਵਾਰ ਦੀ ਚਰਚਾ ਤੇਜ਼ ਹੋ ਗਈ ਹੈ। ਪੰਜਾਬ ਦੇ ਸੀਐਮ ਉਮੀਦਵਾਰ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੀਐੱਮ ਦੇ ਚਿਹਰੇ ਦੇ ਨਾਂ ਦਾ ਐਲਾਨ ਅਗਲੇ ਹਫ਼ਤੇ ਕੀਤਾ ਜਾਵੇਗਾ।

CM candidate of AAP in Punjab

ਚੰਡੀਗੜ੍ਹ ਪਹੁੰਚਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ, “ਜੇਕਰ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਅਸੀਂ ਪੰਜਾਬ ਦੇ ਲੋਕਾਂ ਲਈ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਕਰਨ ਅਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ਵਿੱਚ ਇਨਸਾਫ਼ ਯਕੀਨੀ ਬਣਾਉਣ ਦਾ ਭਰੋਸਾ ਦਿੰਦੇ ਹਾਂ।” ਸਾਰਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਚਾਹੇ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਕੋਈ ਆਮ ਆਦਮੀ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਹੁਤ ਖ਼ਰਾਬ ਹੁੰਦੀ ਜਾ ਰਹੀ ਹੈ, ਜਿਸ ਨੂੰ ਚੰਨੀ ਸਰਕਾਰ ਸੰਭਾਲਣ ਦੇ ਸਮਰੱਥ ਨਹੀਂ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜ (12 ਜਨਵਰੀ) ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

Exit mobile version