ਯੂਪੀ ਵਿੱਚ ਭਾਜਪਾ ਆਗੂਆਂ ਦੇ ਅਸਤੀਫ਼ਿਆਂ ਦਾ ਸਿਲਸਿਲਾ ਜਾਰੀ ਹੈ । ਯੋਗੀ ਸਰਕਾਰ ਵਿੱਚ ਮੰਤਰੀ ਧਰਮ ਸਿੰਘ ਸੈਣੀ ਨੇ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਸਵਾਮੀ ਪ੍ਰਸਾਦ ਮੌਰਿਆ ਅਤੇ ਦਾਰਾ ਸਿੰਘ ਪਾਰਟੀ ਛੱਡ ਚੁੱਕੇ ਹਨ । ਇੰਨਾ ਹੀ ਨਹੀਂ ਵੀਰਵਾਰ ਨੂੰ ਧਰਮਸਿੰਘ ਸੈਣੀ ਤੋਂ ਪਹਿਲਾਂ ਭਾਜਪਾ ਦੇ ਦੋ ਹੋਰ ਵਿਧਾਇਕ ਮੁਕੇਸ਼ ਵਰਮਾ ਅਤੇ ਵਿਨੇ ਸ਼ਾਕਿਆ ਨੇ ਵੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ । ਮੁਕੇਸ਼ ਵਰਮਾ ਸ਼ਿਕੋਹਾਬਾਦ ਤੋਂ ਵਿਧਾਇਕ ਹਨ ਜਦਕਿ ਵਿਨੇ ਸ਼ਾਕਿਆ ਔਰਈਆ ਦੀ ਬਿਧੁਨਾ ਸੀਟ ਤੋਂ ਵਿਧਾਇਕ ਹਨ । ਦੱਸ ਦੇਈਏ ਕਿ ਪਿਛਲੇ 3 ਦਿਨਾਂ ਵਿੱਚ ਭਾਜਪਾ ਦੇ 10 ਵਿਧਾਇਕ ਅਸਤੀਫਾ ਦੇ ਚੁੱਕੇ ਹਨ।
ਵੀਰਵਾਰ ਨੂੰ ਯੂਪੀ ਬੀਜੇਪੀ ਦੇ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਸ਼ਾਕਿਆ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਦੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਪਛੜੇ ਅਤੇ ਘੱਟ ਗਿਣਤੀ ਵਰਗ ਦੇ ਨੇਤਾਵਾਂ ਅਤੇ ਲੋਕਾਂ ਦੀ ਅਗਵਾਈ ਕਰਨ ਵਾਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਗਿਆ।
ਸਿੰਘ ਨੂੰ ਭੇਜੇ ਪੱਤਰ ਵਿੱਚ ਸ਼ਾਕਿਆ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਛੜੇ, ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਅਤੇ ਛੋਟੇ-ਛੋਟੇ ਅਤੇ ਦਰਮਿਆਨੇ ਪੱਧਰ ਦੇ ਵਪਾਰੀਆਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਸੂਬਾ ਸਰਕਾਰ ਦੇ ਅਜਿਹੇ ਰਵੱਈਏ ਕਾਰਨ ਮੈਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ। ਸਵਾਮੀ ਪ੍ਰਸਾਦ ਮੌਰਿਆ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਹਨ, ਮੈਂ ਉਨ੍ਹਾਂ ਦੇ ਨਾਲ ਹਾਂ ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਮੁਕੇਸ਼ ਵਰਮਾ ਨੇ ਵੀਰਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਕਿਹਾ, ”ਸਵਾਮੀ ਪ੍ਰਸਾਦ ਮੌਰਿਆ ਸਾਡੇ ਨੇਤਾ ਹਨ ਅਤੇ ਉਹ ਜੋ ਵੀ ਫੈਸਲਾ ਕਰਨਗੇ, ਅਸੀਂ ਉਨ੍ਹਾਂ ਦਾ ਸਮਰਥਨ ਕਰਾਂਗੇ।” ਉਨ੍ਹਾਂ ਨੇ ਭਾਰੀ ਸਮਰਥਨ ਦਾ ਦਾਅਵਾ ਕਰਦਿਆਂ ਕਿਹਾ ਕਿ ਸਾਡੇ ਨਾਲ 100 ਵਿਧਾਇਕ ਹਨ ਅਤੇ ਭਾਜਪਾ ਨੂੰ ਰੋਜ਼ਾਨਾ ਟੀਕਾ ਲੱਗੇਗਾ।