Site icon SMZ NEWS

ਦੇਸ਼ ‘ਚ ਕੋਰੋਨਾ ਹੋਇਆ ਬੇਕਾਬੂ, ਬੀਤੇ 24 ਘੰਟਿਆਂ ‘ਚ 2.71 ਲੱਖ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੀ ਰਫਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖਤਰਨਾਕ ਰੂਪ ਓਮੀਕ੍ਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2 ਲੱਖ 71 ਹਜ਼ਾਰ 202 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 314 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 7 ਹਜ਼ਾਰ 743 ਮਾਮਲੇ ਸਾਹਮਣੇ ਆ ਚੁੱਕੇ ਹਨ । ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਸ਼ਨੀਵਾਰ ਨਾਲੋਂ 2,369 ਵੱਧ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੱਲ੍ਹ ਕੋਰੋਨਾ ਵਾਇਰਸ ਦੇ 2,68,833 ਮਾਮਲੇ ਸਨ।

India reports 2.71 lakh fresh cases

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 15 ਲੱਖ 50 ਹਜ਼ਾਰ 377 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 86 ਹਜ਼ਾਰ 66 ਹੋ ਗਈ ਹੈ। ਅੰਕੜਿਆਂ ਅਨੁਸਾਰ ਸ਼ਨੀਵਾਰ ਨੂੰ 1 ਲੱਖ 38 ਹਜ਼ਾਰ 331 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 50 ਲੱਖ 85 ਹਜ਼ਾਰ 721 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।

ਇਹ ਵੀ ਪੜ੍ਹੋ: ਸੰਯੁਕਤ ਕਿਸਾਨ ਮੋਰਚੇ ਦਾ ਅਹਿਮ ਫੈਸਲਾ, ਚੋਣ ਲੜਨ ਵਾਲੇ ਪੰਜਾਬ ਦੇ 22 ਸੰਗਠਨ ਮੋਰਚੇ ਤੋਂ ਸਸਪੈਂਡ

ਉੱਥੇ ਹੀ ਜੇਕਰ ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਘੱਟ ਕੇ 94.51% ‘ਤੇ ਆ ਗਈ ਹੈ । ਪਿਛਲੇ 24 ਘੰਟਿਆਂ ਵਿੱਚ 1,38,331 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਹਰਾਇਆ ਹੈ। ਹੁਣ ਤੱਕ ਕੁੱਲ 3,50,85,721 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 314 ਮੌਤਾਂ ਦਰਜ ਕੀਤੀਆਂ ਗਈਆਂ ਹਨ।

India reports 2.71 lakh fresh cases

ਦੱਸ ਦੇਈਏ ਕਿ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਰੋਨਾ ਵਾਇਰਸ ਰੋਧੀ ਵੈਕਸੀਨ ਦੀਆਂ 156 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 66 ਲੱਖ 21 ਹਜ਼ਾਰ 395 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ ਵੈਕਸੀਨ ਦੀਆਂ 156 ਕਰੋੜ 76 ਲੱਖ 15 ਹਜ਼ਾਰ 454 ਡੋਜ਼ ਦਿੱਤੀਆਂ ਜਾ ਚੁੱਕੀਆਂ ਹਨ।v

Exit mobile version