ਪੰਜਾਬ, ਹਰਿਆਣਾ ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿਚ ਅਗਲੇ 2 ਦਿਨ ਕੜਾਕੇ ਦੀ ਠੰਡ ਪਵੇਗੀ ਤੇ 24 ਘੰਟਿਆਂ ਵਿਚ ਪੂਰਬੀ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿਚ ਸੀਤ ਲਹਿਰ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਜ਼ਾ ਪੱਛਮੀ ਗੜਬੜੀ ਕਾਰਨ 16 ਜਨਵਰੀ ਤੋਂ ਪੱਛਮੀ ਹਿਮਾਲਿਆ ਖੇਤਰ ਪ੍ਰਭਾਵਿਤ ਹੋਵੇਗਾ। 18 ਜਨਵਰੀ ਤੋਂ ਇੱਕ ਹੋਰ ਪੱਛਮੀ ਗੜਬੜੀ ਉੱਤਰ ਪੱਛਮ ਭਾਰਤ ਨੂੰ ਪ੍ਰਭਾਵਿਤ ਕਰੇਗੀ। 17 ਜਨਵਰੀ ਤੱਕ ਆਂਧਰਾ ਪ੍ਰਦੇਸ਼ ਵਿਚ ਤੇ ਅਗਲੇ 4 ਤੋਂ 5 ਦਿਨਾਂ ਦੌਰਾਨ ਤਮਿਲਨਾਡੂ, ਕੇਰਲ ਤੇ ਮਾਹੇ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਹਰਿਆਣਾ ਤੇ ਆਸ-ਪਾਸ ਦੇ ਖੇਤਰਾਂ ਵਿਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ ਜਿਸ ਦੇ ਚੱਲਦੇ ਦੇਸ਼ ਦੇ ਉੱਤਰ ਤੇ ਮੱਧ ਭਾਗਾਂ ਵਿਚ ਸੀਤਲਹਿਰ ਦੀ ਸਥਿਤੀ ਬਣੀਹੋਈ ਹੈ। ਇਸ ਤੋਂ ਇਲਾਵਾ ਚੱਕਰਵਾਤੀ ਹਵਾਵਾਂ ਦਾ ਖੇਤਰ ਦੱਖਣ-ਮੱਧ ਬੰਗਾਲ ਦੀ ਖਾੜੀ ਉਪਰ ਵੀ ਹੈ ਜਿਸ ਕਾਰਨ ਇਲਾਕੇ ਵਿਚ ਅੱਜ ਮੀਂਹ ਪੈ ਸਕਦਾ ਹੈ।
ਪੱਛਮੀ ਬੰਗਾਲ, ਮਣੀਪੁਰ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼ ਦੇ ਤ੍ਰਿਪੁਰਾ ਹਿੱਸਿਆਂ ਵਿਚ 16 ਜਨਵਰੀ ਨੂੰ ਹਲਕੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਵੀ ਹਲਕਾ ਮੀਂਹ ਪੈ ਸਕਦਾ ਹੈ। ਦਿੱਲੀ ਵਿਚ ਤਾਪਮਾਨ ਲਗਾਤਾਰ ਘੱਟ ਰਿਹਾ ਹੈ। ਸੀਤਲਹਿਰ ਦੀ ਸਥਿਤੀ ਬਣੀ ਹੋਈ ਹੈ। ਦਿੱਲੀ ਵਿਚ ਅੱਜ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਹਿ ਸਕਦਾ ਹੈ ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।ਸ਼੍ਰੀਨਗਰ ਵਿਚ ਅੱਜ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਰਹਿ ਸਕਦਾ ਹੈ, ਜਦੋਂ ਕਿ ਜ਼ਿਆਦਾਤਰ ਤਾਪਮਾਨ 7 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਦੇ ਭੋਪਾਲ ਵਿਚ ਅੱਜ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿ ਸਕਦਾ ਹੈ ਤੇ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਸੈਲਸੀਅਸ।
Comment here