BlogCoronavirusNationNewsWorld

ਕੋਰੋਨਾ ਦੇ ਕਹਿਰ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿਦਿਅਕ ਸੰਸਥਾਵਾਂ 25 ਜਨਵਰੀ ਤੱਕ ਬੰਦ ਰੱਖਣ ਦੇ ਦਿੱਤੇ ਹੁਕਮ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਫੈਸਲਾ ਲੈਂਦਿਆਂ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ । ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਸਕੂਲਾਂ ਨੂੰ 25 ਜਨਵਰੀ ਤੱਕ ਬੰਦ ਰਹਿਣਗੇ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।

ਗੌਰਤਲਬ ਹੈ ਕਿ ਸੂਬੇ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਇੱਥੇ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਇਸ ਦੌਰਾਨ ਕੋਰੋਨਾ ਕਾਰਨ 15 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 7373 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1832, ਲੁਧਿਆਣਾ ਵਿੱਚ 1144, ਅੰਮ੍ਰਿਤਸਰ ਵਿੱਚ 963, ਜਲੰਧਰ ਵਿੱਚ 552, ਪਟਿਆਲਾ ਵਿੱਚ 465, ਬਠਿੰਡਾ ਵਿੱਚ 381, ਪਠਾਨਕੋਟ ਵਿੱਚ 249, ਰੋਪੜ ਵਿੱਚ 242, ਗੁਰਦਾਸਪੁਰ ਵਿੱਚ 220, ਹੁਸ਼ਿਆਰਪੁਰ ਵਿੱਚ 226, ਕਪੂਰਥਲਾ ਵਿੱਚ 184 ਅਤੇ ਤਰਨਤਾਰਨ ਵਿੱਚ 134 ਨਵੇਂ ਮਾਮਲੇ ਸਾਹਮਣੇ ਆਏ ਹਨ।

Comment here

Verified by MonsterInsights